06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਚੋਣ ਅਮਲੇ ਦੀ ਪਹਿਲੀ ਰਿਹਰਸਲ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਹੋਈ <br/>

Ad Position 21
No active advertisement
ਅਜੀਤ ਡੈਸਕ 21-05-2026
ਅਮਰਗੜ੍ਹ, 20 ਮਈ (ਪਵਿੱਤਰ ਸਿੰਘ) - ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਦੇ ਨਿਰਦੇਸ਼ਾਂ ਤੇ ਨਗਰ ਪੰਚਾਇਤ ਅਮਰਗੜ੍ਹ ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਹੈ |ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਲਈ 11 ਬੂਥ 'ਤੇ 26 ਮਈ, ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ, ਦਿਨ ਸ਼ੁੱਕਰਵਾਰ ਨੂੰ ਨਿਰਧਾਰਿਤ ਗਿਣਤੀ ਕੇਂਦਰਾਂ 'ਤੇ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਅਤੇ ਸਿਹਤ ਸੇਵਾਵਾਂ 'ਚ ਆਈ ਕ੍ਰਾਂਤੀ ਤੋਂ ਬਾਅਦ ਹੁਣ ਬਿਜਲੀ ਸੇਵਾਵਾਂ 'ਚ ਵੀ ਆਵੇਗੀ ਕ੍ਰਾਂਤੀ – ਈਲਵਾਲ <br/>... ਅਗਲੀ ਖ਼ਬਰ ਕਿਸਾਨ ਬੈਂਕ 'ਚੋਂ ਆਪਣੀ ਫ਼ਸਲ ਦੀ ਅਦਾਇਗੀ ਦੀ ਰਕਮ ਲੈਣ ਲਈ ਹੋ ਰਹੇ ਖੱਜਲ-ਖੁਆਰ <br/>
Ad Position 24