06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਿੱਖਿਆ ਅਤੇ ਸਿਹਤ ਸੇਵਾਵਾਂ 'ਚ ਆਈ ਕ੍ਰਾਂਤੀ ਤੋਂ ਬਾਅਦ ਹੁਣ ਬਿਜਲੀ ਸੇਵਾਵਾਂ 'ਚ ਵੀ ਆਵੇਗੀ ਕ੍ਰਾਂਤੀ – ਈਲਵਾਲ <br/>

Ad Position 21
No active advertisement
ਅਜੀਤ ਡੈਸਕ 21-05-2026
ਸੰਗਰੂਰ, 20 ਮਈ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਆਈ ਕ੍ਰਾਂਤੀ ਤੋਂ ਬਾਅਦ ਹੁਣ ਬਿਜਲੀ ਸੇਵਾਵਾਂ ਵਿੱਚ ਵੀ ਕ੍ਰਾਂਤੀ ਆਵੇਗੀ | ਇਹ ਪ੍ਰਗਟਾਵਾ ਕਰਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ ਬਿਜਲੀ ਦੀਆਂ ਤਾਰਾਂ ਜ਼ਮੀਨ ਦੋਜ ਕਰਨ ਅਤੇ ਬਿਜਲੀ ਦੇ ਖੰਭੇ ਹਟਾਉਣ ਦੇ ਰਾਜ ਪੱਧਰੀ ਪ੍ਰੋਜੈਕਟ ਦੇ ਪਾਇਲਟ ਪ੍ਰੋਗਰਾਮ ਦੀ ਸ਼ੁਰੂਆਤ ਹੋ ਚੁੱਕੀ ਹੈ | ਇਸ ਨਾਲ ਜਿੱਥੇ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ, ਉੱਥੇ ਉਨ੍ਹਾਂ ਦੇ ਖੇਤਾਂ ਵਿਚੋਂ ਖੰਭੇ ਖ਼ਤਮ ਹੋ ਜਾਣ ਨਾਲ ਪਾਵਰਕਾਮ ਨੂੰ ਵੀ ਕਈ ਦਿੱਕਤਾਂ ਤੋਂ ਛੁਟਕਾਰਾ ਮਿਲੇਗਾ ਜਿਵੇਂ ਕਿ ਤੇਜ਼ ਤੂਫ਼ਾਨ ਮੀਂਹ ਹੜ੍ਹਾਂ ਕਾਰਨ ਖੰਭੇ ਟੁੱਟ ਜਾਂਦੇ ਸਨ, ਤਾਰਾਂ ਦਾ ਨੁਕਸਾਨ ਹੋ ਜਾਂਦਾ ਸੀ | ਖੇਤਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਸਨ | ਪਿੰਡ ਸਤੌਜ 'ਚ ਸ਼ੁਰੂ ਕੀਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ 'ਤੇ ਇਸ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਇਹ ਪ੍ਰੋਜੈਕਟ ਨੂੰ ਪੂਰੇ ਰਾਜ ਵਿੱਚ ਸ਼ੁਰੂ ਕਰਨ ਬਾਰੇ ਚਰਚਾ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਕੂਲ ਦਾ ਮੈਗਜ਼ੀਨ 'ਉਡਾਰੀਆਂ' ਅੰਕ ਤੀਜਾ ਵਿਦਿਆਰਥੀਆਂ ਨੂੰ ਅਰਪਣ ਕੀਤਾ ਅਗਲੀ ਖ਼ਬਰ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਹੋਈ <br/>
Ad Position 24