ਸੁਨਾਮ ਊਧਮ ਸਿੰਘ ਵਾਲਾ, 20 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅਧਿਆਪਕ ਦਲ ਪੰਜਾਬ ਦੀ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਹੋਈ ਚੋਣ ਵਿਚ ਸੁਨਾਮ ਦੇ ਨੌਜਵਾਨ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਨੂੰ ਜਥੇਬੰਦੀ ਦਾ ਸੂਬਾ ਇੰਚਾਰਜ, ਜਦੋਂ ਕਿ ਸਤਨਾਮ ਸਿੰਘ ਰੰਧਾਵਾ ਪ੍ਰਧਾਨ ਅਤੇ ਰਵਿੰਦਰਜੀਤ ਸਿੰਘ ਪੰਨੂੰ ਸਕੱਤਰ ਜਨਰਲ, ਹਰਦੇਵ ਸਿੰਘ ਜਵੰਧਾ ਸਰਪ੍ਰਸਤ, ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਅÏਲਖ ਨੂੰ ਕਨਵੀਨਰ ਅਤੇ ਭੁਪਿੰਦਰ ਸਿੰਘ ਨਾਗਰਾ ਨੂੰ ਚੰਡੀਗੜ੍ਹ ਇਕਾਈ ਦਾ ਕਨਵੀਨਰ ਚੁਣਿਆ ਗਿਆ | ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਨੇ ਜਥੇਬੰਦੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਆਪਕਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸਿਰਤੋੜ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪਰ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਡੰਗ ਟਪਾਊ ਨੀਤੀਆਂ ਤਹਿਤ ਅਣਗੌਲਿਆ ਕਰ ਰਹੀ ਹੈ | ਇੰਨਾ ਹੀ ਨਹੀਂ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ |