06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਧੀਆਂ ਨੂੰ ਹਰ ਖੇਤਰ 'ਚ ਪੁੱਤਰਾਂ ਵਾਂਗ ਸਮਾਨਤਾ ਦਾ ਅਧਿਕਾਰ ਮਿਲਣਾ ਚਾਹੀਦਾ- ਬੀਬਾ ਢੀਂਡਸਾ <br/>

Ad Position 21
No active advertisement
ਅਜੀਤ ਡੈਸਕ 21-05-2026
ਮੂਣਕ, 20 ਮਈ (ਵਰਿੰਦਰ ਭਾਰਦਵਾਜ) - ਨਜ਼ਦੀਕੀ ਸਰਕਾਰੀ ਸਕੂਲ ਮਕੋਰੜ ਸਾਹਿਬ ਦੀ 10ਵੀ ਜਮਾਤ ਦੀ ਵਿਦਿਆਰਥਣ ਪਿੰਡ ਫੂਲਦ ਦੀ ਅਸ਼ਮੀਤ ਕੌਰ ਪੁੱਤਰੀ ਕਰਮ ਸਿੰਘ (ਟੀਚਰ) ਤੇ ਮਾਤਾ ਵੀਰਪਾਲ ਕੌਰ (ਆਂਗਨਵਾੜੀ ਵਰਕਰ) ਦੀ ਧੀਅ ਨੇ ਪੰਜਾਬ ਦੀ ਮੈਰਿਟ ਵਿਚੋਂ 13ਵਾਂ ਸਥਾਨ, ਹਲਕੇ ਲਹਿਰੇ 'ਚੋਂ ਪਹਿਲਾ ਸਥਾਨ ਅਤੇ ਜ਼ਿਲ੍ਹੇ 'ਚ ਚੌਥਾ ਸਥਾਨ ਪ੍ਰਾਪਤ ਕਰਨ ਦੀ ਖ਼ੁਸ਼ੀ 'ਚ ਕਰਵਾਏ ਗਏ ਸਾਦੇ ਜਿਹੇ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਬੀਬਾ ਗਗਨਦੀਪ ਕੌਰ ਢੀਂਡਸਾ ਵਲੋਂ ਅਸ਼ਮੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ | ਬੀਬਾ ਢੀਂਡਸਾ ਨੇ ਕਿਹਾ ਕਿ ਸਾਨੂੰ ਧੀਆਂ 'ਤੇ ਮਾਣ ਹੋਣਾ ਚਾਹੀਦਾ ਹੈ ਅਤੇ ਧੀਆਂ ਨੂੰ ਹਰ ਖੇਤਰ ਵਿਚ ਪੁੱਤਰਾਂ ਵਾਂਗ ਸਮਾਨਤਾ ਦਾ ਅਧਿਕਾਰ ਦੇਣਾ ਚਾਹੀਦਾ ਹੈ ਅਤੇ ਧੀਆਂ ਨੂੰ ਵੀ ਅੱਗੇ ਵਧਣ ਦੇ ਪੂਰੇ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਹੋਰ ਧੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਅਸ਼ਮੀਤ ਕੌਰ ਤੋਂ ਪ੍ਰੇਰਨਾ ਲੈ ਕੇ ਉਹ ਵੀ ਪੜ੍ਹ ਲਿਖ ਕੇ ਵਧੀਆ ਪੁਜ਼ੀਸ਼ਨਾਂ ਹਾਸਿਲ ਕਰ ਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ | ਅਸ਼ਮੀਤ ਕੌਰ ਨੇ ਕਿਹਾ ਕਿ ਉਹ ਭਵਿੱਖ 'ਚ ਅਧਿਆਪਕ ਬਣ ਕੇ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਚਾਹੁੰਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਸਤਿਗੁਰ ਸਿੰਘ ਫੁਲਦ, ਹਾਕਮ ਸਿੰਘ, ਬਲਵਿੰਦਰ ਸਿੰਘ, ਸਿੰਘ ਨਵੀਨ, ਬਲਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਲੇਖ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਬਾਬਾ ਪਰਮਾਨੰਦ ਕਾਲਜ ਵਿਖੇ ਕਰਵਾਇਆ ਇਨਾਮ ਵੰਡ ਸਮਾਰੋਹ <br/>
Ad Position 24