06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਲੇਖ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 21-05-2026
ਸੁਨਾਮ ਊਧਮ ਸਿੰਘ ਵਾਲਾ, 20 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਈਕੋ ਕਲੱਬ ਵਲੋਂ ਵਾਤਾਵਰਣ ਜਾਗਰੂਕਤਾ ਮੁਹਿੰਮ ਤਹਿਤ ਜਲਵਾਯੂ ਪਰਿਵਰਤਨ ਨੂੰ ਰੋਕਣ ਵਿਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਦੋ ਦਰਜਨ ਤੋਂ ਵੀ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲੇ ਵਿਚ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪਹਿਲਾ, ਸਿਮਰਨ ਕੌਰ ਨੇ ਦੂਜਾ ਅਤੇ ਕੁਲਵਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਅਚਲਾ ਨੇ ਵਾਤਾਵਰਣ ਵਿਚ ਆ ਰਹੇ ਬਦਲਾਅ ਤੋਂ ਜਾਣੂ ਕਰਵਾਉਂਦਿਆਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ | ਉਨ੍ਹਾਂ ਬੱਚਿਆਂ ਨੂੰ ਇਨਾਮ ਵੰਡਣ ਦੇ ਨਾਲ-ਨਾਲ ਹੌਸਲਾ ਅਫਜ਼ਾਈ ਵੀ ਕੀਤੀ ਗਈ | ਈਕੋ ਕਲੱਬ ਦੇ ਕਨਵੀਨਰ ਸੁਮਨਦੀਪ ਕੌਰ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਵਧਦੇ ਤਾਪਮਾਨ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਬਾਰੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਮੁਕਾਬਲਿਆਂ ਵਿਚ ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਸੁਖਚੈਨ ਸਿੰਘ ਅਤੇ ਪ੍ਰੋ.ਰਜਨੀ ਹਰਜਾਈ ਨੇ ਜੱਜ ਦੀ ਭੂਮਿਕਾ ਨਿਭਾਈ | ਇਸ ਮੌਕੇ ਪ੍ਰੋ ਸੰਦੀਪ ਕੌਰ, ਸੁਖਵਿੰਦਰ ਸਿੰਘ ਅਤੇ ਗੁਰਮੁੱਖ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਧੀਆਂ ਨੂੰ ਹਰ ਖੇਤਰ 'ਚ ਪੁੱਤਰਾਂ ਵਾਂਗ ਸਮਾਨਤਾ ਦਾ ਅਧਿਕਾਰ ਮਿਲਣਾ ਚਾਹੀਦਾ- ਬੀਬਾ ਢੀਂਡਸਾ <br/>
Ad Position 24