ਸੰਗਰੂਰ, 20 ਮਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੰਗਰੂਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸਕੂਲ ਦੇ ਪਿ੍ੰਸੀਪਲ ਸ. ਲਾਭ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਤੇ ਸਕੂਲ, ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਮੈਰਿਟ ਵਿੱਚ ਆਈਆਂ, ਜਿਨ੍ਹਾਂ 'ਚੋਂ ਹਰਸ਼ਦੀਪ ਕੌਰ ਨੇ 97 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ, ਹਰਨੀਤ ਕੌਰ ਨੇ 96 ਪ੍ਰਤੀਸ਼ਤ ਅਤੇ ਸੰਦੀਪ ਕੌਰ ਨੇ ਵੀ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ 16 ਬੱਚਿਆਂ ਨੇ 90 ਪ੍ਰਤੀਸ਼ਤ ਤੋਂ 95 ਪ੍ਰਤੀਸ਼ਤ ਤੱਕ ਅੰਕ ਪ੍ਰਾਪਤ ਕੀਤੇ |