ਸੰਗਰੂਰ, 20 ਮਈ (ਧੀਰਜ ਪਸੋਰੀਆ) - ਸ਼੍ਰੋਮਣੀ ਅਕਾਲੀ ਦਲ ਨੂੰ ਉਸ ਮੌਕੇ ਝਟਕਾ ਲੱਗਿਆ, ਜਦੋਂ ਵਾਰਡ ਨੰਬਰ 23 ਦੇ ਸੀਨੀਅਰ ਆਗੂ ਵਿੱਕੀ ਲਾਲਕਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ' (ਆਪ) ਦਾ ਪੱਲਾ ਫੜ ਲਿਆ ਹੈ | ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਵਿੱਕੀ ਲਾਲਕਾ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਪਾਰਟੀ 'ਚ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਵਿੱਕੀ ਲਾਲਕਾ ਵਰਗੇ ਮਿਹਨਤੀ ਆਗੂਆਂ ਦੇ ਆਉਣ ਨਾਲ ਪਾਰਟੀ ਦਾ ਗਰਾਫ਼ ਹੋਰ ਉੱਚਾ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਨੂੰ ਵੱਡੀ ਮਜ਼ਬੂਤੀ ਮਿਲੇਗੀ | ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਸਿਆਸਤ ਕਰਨ ਲਈ ਨਹੀਂ, ਬਲਕਿ ਸੂਬੇ ਦੇ ਬਦਲਾਅ ਅਤੇ ਲੋਕ-ਸੇਵਾ ਦੇ ਮਕਸਦ ਨਾਲ ਕੰਮ ਕਰ ਰਹੀ ਹੈ | ਪਾਰਟੀ ਵਿੱਚ ਸ਼ਾਮਿਲ ਹੋਏ ਹਰ ਇੱਕ ਸਾਥੀ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ |ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਿੱਕੀ ਲਾਲਕਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਵਾਇਤੀ ਪਾਰਟੀਆਂ ਹੁਣ ਸਿਰਫ਼ ਲਾਰੇ-ਲੱਪਿਆਂ ਤੱਕ ਸੀਮਤ ਰਹਿ ਗਈਆਂ ਹਨ, ਜਦੋਂ ਕਿ 'ਆਪ' ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਬੇਹੱਦ ਪ੍ਰਭਾਵਿਤ ਹਨ ਅਤੇ ਚੇਅਰਮੈਨ ਡਾ. ਜਵੰਧਾ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ | ਅਕਾਲੀ ਦਲ ਛੱਡ ਕੇ 'ਆਪ' ਦਾ ਹਿੱਸਾ ਬਣਨ ਵਿੱਚ ਰੋਹਿਤ ਕੁਮਾਰ, ਸਤਪਾਲ ਸਿੰਘ, ਗੁਰਮੁਖ ਸਿੰਘ, ਬਾਬਾ ਗੁਰਮੇਲ ਸਿੰਘ, ਤੇਜਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਜੂ ਕੁਮਾਰ, ਸ਼ਿੰਦਰ ਸਿੰਘ, ਬਲਬੀਰ ਬੇਦੀ, ਪ੍ਰੇਮ ਸਿੰਘ, ਰਾਜੂ ਖ਼ਾਨ ਅਤੇ ਜਗਰੂਪ ਸਿੰਘ ਸ਼ਾਮਿਲ ਸਨ | ਇਸ ਸਬੰਧੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਿੱਕੀ ਲਾਲਕਾ ਦਾ ਅਕਾਲੀ ਦਲ ਨਾਲ ਕੋਈ ਦੂਰ ਨੇੜੇ ਦਾ ਰਿਸ਼ਤਾ ਵੀ ਨਹੀਂ ਹੈ |