06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੰਸਦ ਮੈਂਬਰ ਡਾ.ਅਮਰ ਸਿੰਘ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 21-05-2026
ਅਮਰਗੜ੍ਹ, 20 ਮਈ (ਪਵਿੱਤਰ ਸਿੰਘ) - ਨਗਰ ਪੰਚਾਇਤ ਅਮਰਗੜ੍ਹ ਲਈ ਮਿਊਾਸੀਪਲ ਕੌਂਸਲਰਾਂ ਦੀਆਂ ਹੋ ਰਹੀਆਂ ਚੋਣਾਂ ਲਈ ਜਿੱਥੇ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਧੜੱਲੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਕਾਂਗਰਸ ਪਾਰਟੀ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸਾਂਸਦ ਮੈਂਬਰ ਡਾ.ਅਮਰ ਸਿੰਘ ਵੱਲੋਂ ਅਮਰਗੜ੍ਹ ਦੇ 10 ਵਾਰਡਾਂ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇੱਕ ਚੋਣ ਜਲਸੇ 'ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਪੰਜਾਬ ਨੂੰ ਸੂਬੇ ਤੇ ਬਾਹਰੀ ਲੋਕਾਂ ਵੱਲੋਂ ਬੁਰੀ ਤਰ੍ਹਾਂ ਲੁੱਟਿਆ ਗਿਆ ਹੈ ਜਿਸ ਨਾਲ ਸੂਬੇ ਦੇ ਸਿਰ ਤੇ ਭਾਰੀ ਹੋਈ ਕਰਜ਼ੇ ਦੀ ਪੰਡ ਦਾ ਬੋਝ ਆਮ ਲੋਕਾਂ ਤੇ ਹੀ ਪੈਣਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਵਿਧਾਨ ਸਭਾ ਚੋਣਾਂ ਦਾ ਸੈਮੀ ਫਾਈਨਲ ਹੈ ਇਸ ਲਈ ਝਾੜੂ ਵਾਲਿਆਂ ਤੋਂ ਖਹਿੜਾ ਛਡਾਉਣ ਲਈ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦਿੱਤਾ ਜਾਵੇ | ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਗੁਰਜੋਤ ਸਿੰਘ ਢੀਂਡਸਾ ਨੇ ਡਾਕਟਰ ਅਮਰ ਸਿੰਘ ਅਤੇ ਹੋਰ ਆਗੂਆਂ ਦਾ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਸਾਰੇ ਹੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸੀਨੀਅਰ ਆਗੂ ਪ੍ਰੀਤਪਾਲ ਸਿੰਘ ਰੂਬਲ ਨਾਰੀਕੇ, ਸ਼ਹਿਰੀ ਪ੍ਰਧਾਨ ਡਾਕਟਰ ਮਹਿੰਦਰ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਨਿਰਮਲਜੀਤ ਸਿੰਘ ਢੀਂਡਸਾ, ਬਲਾਕ ਪ੍ਰਧਾਨ ਲਾਲ ਸਿੰਘ ਤੋਲੇਵਾਲ, ਜਗਰੂਪ ਸਿੰਘ ਬਿੱਟੂ, ਰੂਪ ਸਿੰਘ ਸਾਬਕਾ ਪੰਚ, ਅਸ਼ਵਨੀ ਕੁਮਾਰ ਬਿੱਟੂ, ਦੀਪਾਸ ਕੌਂਸਲ ਚੀਨੂ, ਗੁਰਵਿੰਦਰ ਸਿੰਘ ਮਠਾੜੂ, ਸਾਬਕਾ ਸਰਪੰਚ ਦਵਾਰਕਾ ਦਾਸ ਭੋਲਾ, ਗੁਰਪ੍ਰੀਤ ਸਿੰਘ ਬਾਬਾ, ਗੁਰਵਿੰਦਰ ਸਿੰਘ ਗੋਗੀ, ਬੀਬੀ ਗੁਰਦੇਵ ਕੌਰ ਤੋਂ ਇਲਾਵਾ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਚੋਣ ਨਿਸ਼ਾਨ ਬਣਿਆ ਉਮੀਦਵਾਰਾਂ ਦੀ ਪਹਿਲੀ ਪਸੰਦ <br/> ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਪੁੱਜੇ ਕਾਤਰੋਂ, ਰਣਜੀਤ ਸਿੰਘ ਰੰਧਾਵਾ ਨਾਲ ਮਾਤਾ ਦਾ ਦੁੱਖ ਸਾਂਝਾ ਕੀਤਾ
Ad Position 24