06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਾਰਡ ਨੰਬਰ 4 ਅਤੇ 16 'ਚ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 21-05-2026
ਧੂਰੀ, 20 ਮਈ (ਲਖਵੀਰ ਸਿੰਘ ਧਾਂਦਰਾ) - ਨਗਰ ਕੌਂਸਲ ਧੂਰੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ | ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਮੁੱਖ ਤੌਰ 'ਤੇ ਵਿਕਾਸ ਦੇ ਮੁੱਦੇ 'ਤੇ ਸਮਰਥਨ ਮੰਗਿਆ ਜਾ ਰਿਹਾ ਹੈ | ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਾਰਡ ਨੰਬਰ 4 ਤੋਂ ਉਮੀਦਵਾਰ ਰਾਜੀਵ ਸ਼ਰਮਾ ਅਤੇ ਵਾਰਡ ਨੰਬਰ 16 ਤੋਂ ਉਮੀਦਵਾਰ ਦੀਪਕ ਬਾਂਸਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਧੂਰੀ ਵਿਚ ਕਰੀਬ 200 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ, ਜਿਸ ਵਿਚ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਸਟਰੀਟ ਲਾਈਟਾਂ ਅਤੇ ਸ਼ਹਿਰ ਦੇ ਸੁੰਦਰਿਕਰਨ ਨਾਲ ਸੰਬੰਧਿਤ ਕਈ ਪ੍ਰੋਜੈਕਟ ਸ਼ਾਮਿਲ ਹਨ | ਦਲਵੀਰ ਸਿੰਘ ਢਿੱਲੋਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਸ਼ਹਿਰ ਵਾਸੀ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਵਲੋਂ ਅਕਾਲੀ ਉਮੀਦਵਾਰਾਂ ਦੀ ਚੋਣ ਮੁਹਿੰਮ ਤੇਜ਼ <br/> ਅਗਲੀ ਖ਼ਬਰ ਟਰੈਕਟਰ ਚੋਣ ਨਿਸ਼ਾਨ ਬਣਿਆ ਉਮੀਦਵਾਰਾਂ ਦੀ ਪਹਿਲੀ ਪਸੰਦ <br/>
Ad Position 24