06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਮਿਲ ਰਿਹਾ ਜਨ ਸਮਰਥਨ - ਸੁਖਵੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 21-05-2026
ਧੂਰੀ, 20 ਮਈ (ਲਖਵੀਰ ਸਿੰਘ ਧਾਂਦਰਾ) - ਨਗਰ ਕੌਂਸਲ ਧੂਰੀ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪ੍ਰਚਾਰ ਮੁਹਿੰਮ ਨੂੰ ਪੂਰੇ ਜੋਸ਼ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਇਸ ਤਹਿਤ ਪਾਰਟੀ ਦੇ ਆਗੂਆਂ ਵਲੋਂ ਵੱਖ-ਵੱਖ ਵਾਰਡਾਂ ਵਿਚ ਜਨ ਸਭਾਵਾਂ ਅਤੇ ਘਰ-ਘਰ ਸੰਪਰਕ ਰਾਹੀਂ ਲੋਕਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ | ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਸੁਖਵੀਰ ਸਿੰਘ ਵਲੋਂ ਵਾਰਡ ਨੰਬਰ 14 ਤੋਂ ਉਮੀਦਵਾਰ ਸੰਦੀਪ ਬਾਂਸਲ ਦੇ ਹੱਕ 'ਚ ਇਕ ਵੱਡੀ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ | ਲੋਕਾਂ ਦੀ ਭਾਰੀ ਹਾਜ਼ਰੀ ਸਦਕਾ ਇਹ ਮੀਟਿੰਗ ਇੱਕ ਵੱਡੀ ਰੈਲੀ ਵਿਚ ਤਬਦੀਲ ਹੋ ਗਈ, ਜਿਸ ਨਾਲ ਪਾਰਟੀ ਦੇ ਹੱਕ ਵਿਚ ਬਣ ਰਹੀ ਲਹਿਰ ਦਾ ਅੰਦਾਜ਼ਾ ਲੱਗਦਾ ਹੈ | ਸੁਖਵੀਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਧੂਰੀ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਆਧੁਨਿਕ ਢਾਂਚਾਗਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਵਾਂ ਹਸਪਤਾਲ, ਲਾਇਬ੍ਰੇਰੀ ਬਣ ਚੁੱਕੀ ਹੈ ਅਤੇ ਸ਼ਹਿਰ ਦੇ ਸੁੰਦਰੀਕਰਨ ਦੇ ਕੰਮ ਜ਼ੋਰਾਂ 'ਤੇ ਚੱਲ ਰਹੇ ਹਨ | ਇਸ ਮੌਕੇ ਹੈਪੀ ਗਰਗ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ | ਸੁਖਵੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਵਧ ਰਹੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਲੋਕ ਵਿਕਾਸ ਦੀ ਰਾਜਨੀਤੀ ਨਾਲ ਜੁੜਨਾ ਚਾਹੁੰਦੇ ਹਨ | ਇਸ ਮੌਕੇ ਪਾਰਟੀ ਦੇ ਕਈ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ 'ਚ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਮੁਕਤੀ ਪਾਰਟੀ ਵਲੋਂ ਰੋਸ ਮੁਜ਼ਾਹਰੇ ਉਪਰੰਤ ਅਧਿਕਾਰੀ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ- ਪੱਤਰ <br/> ਅਗਲੀ ਖ਼ਬਰ ਨਗਰ ਕੌਂਸਲ ਅਹਿਮਦਗੜ੍ਹ ਚੋਣਾਂ ਲਈ ਅਕਾਲੀ ਦਲ ਨੇ 11 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ <br/>
Ad Position 24