06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੇਂਡੂ ਪੰਪ ਓਪਰੇਟਰ 25 ਤੋਂ ਵਿੱਢਣਗੇ ਸੰਘਰਸ਼

Ad Position 21
No active advertisement
ਅਜੀਤ ਡੈਸਕ 21-05-2026
ਸੰਗਰੂਰ, 20 ਮਈ (ਦਮਨਜੀਤ ਸਿੰਘ/ਅਮਨਦੀਪ ਸਿੰਘ ਬਿੱਟਾ) - ਗ੍ਰਾਮ ਪੰਚਾਇਤ ਪੰਪ ਓਪਰੇਟਰ ਐਸੋਸੀਏਸ਼ਨ ਵੱਲੋਂ ਸੂਬਾ ਪ੍ਰਧਾਨ ਬੇਅੰਤ ਸਿੰਘ ਦੀ ਅਗਵਾਈ ਹੇਠ ਸੰਗਰੂਰ ਵਿਖੇ ਇੱਕ ਸਾਂਝੀ ਮੀਟਿੰਗ ਰੱਖੀ ਗਈ | ਇਸ ਮੀਟਿੰਗ ਵਿੱਚ ਮੌਜੂਦ ਪੰਪ ਓਪਰੇਟਰਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਜੇਕਰ ਗ੍ਰਾਮ ਪੰਚਾਇਤ ਪੰਪ ਓਪਰੇਟਰਾਂ ਨੂੰ ਪੰਜਾਬ ਸਰਕਾਰ ਵਲੋਂ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ 25 ਮਈ ਨੂੰ ਗ੍ਰਾਮ ਪੰਚਾਇਤਾਂ ਅਤੇ ਪਾਣੀ ਸਪਲਾਈ ਵਿਭਾਗ ਦੇ ਦਫ਼ਤਰਾਂ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਤੋਂ ਇਲਾਵਾ 25 ਮਈ ਨੂੰ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਦੋ ਦਰਜਨ ਵਾਹਨਾਂ ਦੇ ਕੱਟੇ ਚਲਾਨ <br/> ਅਗਲੀ ਖ਼ਬਰ ਬਹੁਜਨ ਮੁਕਤੀ ਪਾਰਟੀ ਵਲੋਂ ਰੋਸ ਮੁਜ਼ਾਹਰੇ ਉਪਰੰਤ ਅਧਿਕਾਰੀ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ- ਪੱਤਰ <br/>
Ad Position 24