06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਦੋ ਦਰਜਨ ਵਾਹਨਾਂ ਦੇ ਕੱਟੇ ਚਲਾਨ <br/>

Ad Position 21
No active advertisement
ਅਜੀਤ ਡੈਸਕ 21-05-2026
ਸ਼ੇਰਪੁਰ, 20 ਮਈ (ਮੇਘ ਰਾਜ ਜੋਸ਼ੀ) – ਕਸਬਾ ਸ਼ੇਰਪੁਰ ਦੇ ਕਾਤਰੋਂ ਚੌਂਕ ਵਿਖੇ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕਰਕੇ ਸਕੂਲੀ ਬੱਸਾਂ ਅਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਅਧੂਰੇ ਕਾਗ਼ਜ਼ਾਤ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ, ਜਦਕਿ ਕੁੱਝ ਵਾਹਨ ਚਾਲਕਾਂ ਨੂੰ ਚੇਤਾਵਨੀ ਦੇ ਕੇ ਛੱਡਿਆ ਗਿਆ | ਪੈੱ੍ਰਸ ਨਾਲ ਗੱਲਬਾਤ ਕਰਦਿਆਂ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਭਾਗ ਨੂੰ ਲੰਮੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਸਕੂਲੀ ਵਾਹਨ ਟਰੈਫ਼ਿਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ | ਇਸੇ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕਰਕੇ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕਰੀਬ ਦੋ ਦਰਜਨ ਵਾਹਨਾਂ ਦੇ ਚਲਾਨ ਕੱਟੇ ਗਏ ਹਨ | ਉਨ੍ਹਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਸਹਾਇਕ ਥਾਣੇਦਾਰ  ਬਲਵਿੰਦਰ ਸਿੰਘ, ਸਹਾਇਕ ਥਾਣੇਦਾਰ  ਰਾਮ ਪ੍ਰਤਾਪ ਸਿੰਘ ਤੋਂ ਇਲਾਵਾ ਟਰੈਫ਼ਿਕ ਅਤੇ ਐਜੂਕੇਸ਼ਨ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ 147 ਦਿਨਾਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ 24 ਨੂੰ ਕਰਨਗੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪੇਂਡੂ ਪੰਪ ਓਪਰੇਟਰ 25 ਤੋਂ ਵਿੱਢਣਗੇ ਸੰਘਰਸ਼
Ad Position 24