ਸੰਗਰੂਰ, 20 ਮਈ (ਅਮਨਦੀਪ ਸਿੰਘ ਬਿੱਟਾ) ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਬੱਸ ਅੱਡਿਆਂ ਉੱਪਰ 2 ਘੰਟੇ ਕੀਤੀ ਨਾਅਰੇਬਾਜ਼ੀ ਦੀ ਕੜੀ ਅਧੀਨ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ 'ਆਪ' ਦੀ ਸਰਕਾਰ ਨੂੰ ਬਣਿਆ 4 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਪਰ ਇੱਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਾਈ ਗਈ ਹੈ | ਉਨ੍ਹਾਂ ਕਿਹਾ ਕਿ ਉਲਟਾ ਕਿੱਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਰਾਹੀ ਵਿਭਾਗ ਨੂੰ ਨਿੱਜੀਕਰਨ ਵੱਲ ਤੋਰਿਆ ਜਾ ਰਿਹਾ ਹੈ | ਪੰਜਾਬ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਨਿੱਜੀਕਰਨ ਦਾ ਰਾਹ ਖੋਲਿ੍ਹਆ ਜਾ ਰਿਹਾ ਹੈ ਅਤੇ ਵਿਭਾਗ ਦੇ ਮੁਲਾਜ਼ਮਾਂ ਨੂੰ ਪਿਛਲੇ 6 ਮਹੀਨਿਆਂ ਤੋਂ ਨਜਾਇਜ਼ ਜੇਲ੍ਹਾਂ ਵਿੱਚ ਰੱਖਿਆ ਹੋਇਆ ਹੈ | ਇਸ ਤੋਂ ਇਲਾਵਾ ਵਿਭਾਗ ਦੇ ਮੁਲਾਜ਼ਮਾਂ ਉੱਪਰ 307 ਵਰਗੀਆਂ ਸੰਗੀਨ ਧਾਰਾਵਾਂ ਵੀ ਲਗਾ ਰੱਖੀਆਂ ਹਨ | ਡਿਪੂਆਂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਕਰਮਜੀਤ ਸਿੰਘ ਕਰਮਾ, ਸਤਵਿੰਦਰ ਸਿੰਘ, ਲਖਵਿੰਦਰ ਸਿੰਘ ਬਿੱਟੂ, ਰਿੰਕੂ ਨਾਥ ਪਾਤੜਾ, ਪਰਮਿੰਦਰ ਸਿੰਘ ਜੱਸੜ, ਪੁਸ਼ਪਿੰਦਰ ਸਿੰਘ ਸਮਾਣਾ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਬਾਬਾ ਨੇ ਕਿਹਾ ਕਿ ਜੇ ਸਰਕਾਰ ਨੇ 18 ਮਈ ਦੀ ਮੀਟਿੰਗ ਦੌਰਾਨ ਮਸਲਿਆਂ ਉੱਤੇ ਸਹਿਮਤੀ ਕੀਤੀ ਸੀ ਦਾ ਪੁੱਖਤਾ ਹੱਲ ਨਾ ਕੀਤਾ ਅਤੇ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਨਾ ਕੀਤਾ ਤਾਂ 25,26,27 ਨੂੰ ਮੁਕੰਮਲ ਹੜਤਾਲ ਕਰ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਧਰਨਾ ਵੀ ਦਿੱਤਾ ਜਾਵੇਗਾ |