06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਮਾਗਮ ਦੌਰਾਨ ਸੰਭਾਲੀਆਂ ਨਵੀਆਂ ਜ਼ਿੰਮੇਵਾਰੀ <br/>

Ad Position 21
No active advertisement
ਅਜੀਤ ਡੈਸਕ 21-05-2026
ਸੰਗਰੂਰ, 20 ਮਈ (ਅਮਨਦੀਪ ਸਿੰਘ ਬਿੱਟਾ) – ਦਿੱਲੀ ਪਬਲਿਕ ਸਕੂਲ ਸੰਗਰੂਰ ਵਿਖੇ ਇੱਕ ਸਮਾਗਮ ਦੌਰਾਨ ਸਕੂਲ ਦੇ ਹੈੱਡ ਬੁਆਏ, ਹੈੱਡ ਗਰਲ, ਹਾਊਸ ਕੈਪਟਨ ਅਤੇ ਸਟੂਡੈਂਟ ਕੌਂਸਲ ਦੇ ਮੈਂਬਰਾਂ ਨੂੰ ਬੈਜ ਪਹਿਨਾ ਕੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਅਰੁਣਾ ਜੈਸਵਾਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸਚਾਈ, ਮਿਹਨਤ ਅਤੇ ਆਤਮ ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨੇਤਿ੍ਤਵ ਕੇਵਲ ਇੱਕ ਅਹੁਦਾ ਨਹੀਂ ਸਗੋਂ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਵੀ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਿਸ ਨੇ ਇਸ ਪ੍ਰੋਗਰਾਮ ਨੂੰ ਹੋਰ ਵੀ ਰੋਣਕਮਈ ਬਣਾ ਦਿੱਤਾ | ਅਧਿਆਪਕਾਂ, ਮਾਪਿਆ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਮਾਹੌਲ ਉਤਸ਼ਾਹ ਅਤੇ ਖ਼ੁਸ਼ੀਆਂ ਨਾਲ ਭਰਿਆ ਨਜ਼ਰੀ ਪਿਆ | ਪਿ੍ੰਸੀਪਲ ਨੇ ਅੰਤ ਵਿੱਚ ਨਵੇਂ ਚੁਣੇ ਗਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾਵਾਂ ਵੀ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਸਕੂਲ 'ਚ ਸੈਮੀਨਾਰ ਦੌਰਾਨ ਪਹੁੰਚੇ ਹਵਾਈ ਸੈਨਾ ਦੇ ਸਾਬਕਾ ਅਧਿਕਾਰੀ ਯੂ.ਬੀ.ਐਸ. ਗਰੇਵਾਲ <br/> ਅਗਲੀ ਖ਼ਬਰ ਪੀ.ਆਰ.ਟੀ.ਸੀ., ਪਨਬੱਸ ਦੇ ਕੱਚੇ ਕਾਮੇ ਮੰਗਾਂ ਨਾ ਮੰਨਣ 'ਤੇ 25, 26 ਅਤੇ 27 ਨੂੰ ਕਰਨਗੇ ਮੁਕੰਮਲ ਹੜਤਾਲ <br/>
Ad Position 24