06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੈਂਬਰਿਜ ਸਕੂਲ 'ਚ ਸੈਮੀਨਾਰ ਦੌਰਾਨ ਪਹੁੰਚੇ ਹਵਾਈ ਸੈਨਾ ਦੇ ਸਾਬਕਾ ਅਧਿਕਾਰੀ ਯੂ.ਬੀ.ਐਸ. ਗਰੇਵਾਲ <br/>

Ad Position 21
No active advertisement
ਅਜੀਤ ਡੈਸਕ 21-05-2026
ਸੰਗਰੂਰ, 20 ਮਈ (ਸੁਖਵਿੰਦਰ ਸਿੰਘ ਫੁੱਲ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਭਾਰਤੀ ਨੌ ਸੈਨਾ ਦੇ ਸਾਬਕਾ ਅਧਿਕਾਰੀ ਸ੍ਰੀ ਯੂ.ਬੀ.ਐਸ. ਗਰੇਵਾਲ, ਵੀ.ਐਸ.ਐਮ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੈਮੀਨਾਰ ਦੌਰਾਨ ਗਰੇਵਾਲ ਨੇ ਭਾਰਤੀ ਨੌ ਸੈਨਾ 'ਚ ਆਪਣੇ 35 ਸਾਲਾਂ ਤੋਂ ਵੱਧ ਦੇ ਅਨੁਭਵ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਅਨੁਸ਼ਾਸਨ, ਦੇਸ਼-ਭਗਤੀ, ਨੇਤਿ੍ਤਵ ਅਤੇ ਸਮਰਪਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਨੇ ਆਪਣੇ ਜੀਵਨ ਦੇ ਕਈ ਪ੍ਰੇਰਣਾਦਾਇਕ ਪ੍ਰਸੰਗ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਲਕਸ਼ ਨਿਰਧਾਰਿਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਮਨਦੀਪ ਕੌਰ ਛੰਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਦੇ ਵਿਅਕਤਿਤਵ ਵਿਕਾਸ ਲਈ ਬਹੁਤ ਲਾਭਦਾਇਕ ਹੁੰਦੇ ਹਨ | ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪਾਠਕ੍ਰਮ ਦੇ ਨਾਲ-ਨਾਲ ਜੀਵਨ ਮੁੱਲਾਂ ਦੀ ਸਿੱਖਿਆ ਦੇਣਾ ਵੀ ਬਹੁਤ ਜ਼ਰੂਰੀ ਹੈ | ਸਕੂਲ ਪ੍ਰੈਜ਼ੀਡੈਂਟ ਡਾਕਟਰ ਸੀਮਾ ਅਰੋੜਾ ਨੇ ਵਿਦਿਆਰਥੀਆਂ ਨੂੰ ਮਿਹਨਤ, ਸਚਾਈ ਅਤੇ ਅਨੁਸ਼ਾਸਨ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਸੀ.ਈ.ਓ. ਭਾਵਨਾ ਪੋਲ ਨੇ ਕਿਹਾ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਦਵਾਈਆਂ ਦੀ ਆਨਲਾਈਨ ਵਿਕਰੀ ਕਾਰਨ ਮੂਨਕ 'ਚ ਕੈਮਿਸਟਾਂ ਦੀਆਂ ਦੁਕਾਨਾਂ ਰਹੀਆਂ ਬੰਦ <br/> ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਮਾਗਮ ਦੌਰਾਨ ਸੰਭਾਲੀਆਂ ਨਵੀਆਂ ਜ਼ਿੰਮੇਵਾਰੀ <br/>
Ad Position 24