21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੂਬਾ ਸਰਕਾਰ ਮੁਲਾਜ਼ਮਾਂ ਦੇ ਹੱਕ ਨਹੀਂ ਦਬਾ ਸਕਦੀ - ਕਮਲਜੀਤ ਚੱਕ

Ad Position 21
No active advertisement
ਅਜੀਤ ਡੈਸਕ 22-05-2026
ਸ਼ੇਰਪੁਰ, 21 ਮਈ (ਮੇਘ ਰਾਜ ਜੋਸ਼ੀ) - ਸੂਬਾ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਬਣਦੇ ਡੀ.ਏ. ਨੂੰ ਰੋਕਣ ਲਈ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਟੇਅ ਦੇਣ ਤੋਂ ਇਨਕਾਰ ਕਰਨ ਨੂੰ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਆਪ ਸਰਕਾਰ ਦੀ ਵੱਡੀ ਹਾਰ ਅਤੇ ਮੁਲਾਜ਼ਮ ਵਰਗ ਦੇ ਹੱਕਾਂ ਦੀ ਜਿੱਤ ਕਰਾਰ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀ.ਏ. ਨੂੰ ਰੋਕ ਕੇ ਉਨ੍ਹਾਂ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਨਾ ਸਿਰਫ਼ ਮੁਲਾਜ਼ਮ ਵਿਰੋਧੀ ਹੈ, ਸਗੋਂ ਮਹਿੰਗਾਈ ਦੇ ਇਸ ਦੌਰ ਵਿੱਚ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਜ਼ਾਰਾਂ ਪਰਿਵਾਰਾਂ ਨਾਲ ਵੀ ਨਾਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਇਹ ਸਪਸ਼ਟ ਕਰਦਾ ਹੈ ਕਿ ਕਿਸੇ ਵੀ ਸਰਕਾਰ ਨੂੰ ਮੁਲਾਜ਼ਮਾਂ ਦੇ ਬਣਦੇ ਹੱਕਾਂ ਨੂੰ ਕੁਚਲਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ਨਾ ਦਿੱਤੇ ਤਾਂ ਕਾਂਗਰਸ ਪਾਰਟੀ ਹਰ ਸੰਘਰਸ਼ ਵਿੱਚ ਮੁਲਾਜ਼ਮ ਵਰਗ ਦੇ ਨਾਲ ਡਟ ਕੇ ਖੜ੍ਹੀ ਰਹੇਗੀ
Ad Position 22
No active advertisement
ਪਿਛਲੀ ਖ਼ਬਰ ਦੇਸ਼ 'ਚ ਪੜ੍ਹੇ ਲਿਖੇ ਨੌਜਵਾਨਾਂ 'ਚ ਬੇਰੁਜ਼ਗਾਰੀ ਦੀ ਦਰ 29% ਤੱਕ ਪਹੁੰਚੀ ਅਗਲੀ ਖ਼ਬਰ ਸੰਗਰੂਰ ਸਿਵਲ ਹਸਪਤਾਲ 'ਚ ਸੀ.ਟੀ. ਸਕੈਨ, ਐਮ.ਆਰੀ.ਆਈ. ਅਤੇ ਆਈ.ਸੀ.ਯੂ. ਸਹੂਲਤਾਂ ਤੁਰੰਤ ਸ਼ੁਰੂ ਕਰਨ ਦੀ ਮੰਗ
Ad Position 24