ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਵਿੱਚ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਹਿਤ ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ | ਸਿਟੀ ਟਰੈਫ਼ਿਕ ਇੰਚਾਰਜ ਥਾਣੇਦਾਰ ਜਸਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਸਬੰਧੀ ਵੀ ਜਾਣੂ ਕਰਵਾਇਆ ਗਿਆ | ਜ਼ਿਲ੍ਹਾ ਪੱਧਰ ਉੱਤੇ ਗਠਿਤ ਇਸ ਟੀਮ ਨੇ ਵੱਖ-ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ ਕਰ ਕੇ ਪੂਰੀ ਪ੍ਰੀਕਿਆ ਦਾ ਜਾਇਜ਼ਾ ਵੀ ਲਿਆ ਗਿਆ | ਥਾਣੇਦਾਰ ਜਸਵਿੰਦਰ ਸਿੰਘ, ਸਹਾਇਕ ਥਾਣੇਦਾਰ ਸਰਵਨ ਸਿੰਘ ਨੇ ਵਹੀਕਲਾਂ ਦੀ ਚੈਕਿੰਗ ਦੇ ਨਾਲ-ਨਾਲ ਕਾਗ਼ਜ਼ਾਤ ਪੂਰੇ ਰੱਖਣੇ ਦੀ ਹਦਾਇਤ ਵੀ ਕੀਤੀ ਗਈ | ਇਸ ਟੀਮ ਵਿੱਚ ਹਰਜਿੰਦਰ ਸਿੰਘ (ਸਿੱਖਿਆ ਵਿਭਾਗ), ਗਗਨਦੀਪ ਗਰਗ (ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ) ਵੀ ਮੌਜੂਦ ਸਨ |