ਅਹਿਮਦਗੜ੍ਹ, 21 ਮਈ (ਸੁਖਜੀਤ ਸਿੰਘ ਖੇੜਾ) - ਨਗਰ ਕੌਂਸਲ ਚੋਣਾਂ ਅਹਿਮਦਗੜ੍ਹ ਦੌਰਾਨ ਵਾਰਡ ਨੰਬਰ 16 ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਜੱਸਲ ਵਲੋਂ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਧਾਰਮਿਕ ਮਰਿਆਦਾ ਅਨੁਸਾਰ ਕੀਤਾ ਗਿਆ | ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਵਜੀਰ ਵਲੋਂ ਅਰਦਾਸ ਬੇਨਤੀ ਕਰਨ ਤੋਂ ਉਪਰੰਤ ਗੁਰੂ ਸਾਹਿਬ ਦੀ ਓਟ ਲੈ ਕੇ ਚੋਣ ਮੁਹਿੰਮ ਆਰੰਭੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਵੱਲੋਂ ਚੋਣ ਮੁਹਿੰਮ ਦੌਰਾਨ ਭਰੀ ਗਿਣਤੀ ਵਿਚ ਇਕੱਤਰ ਹੋਏ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਹਰ ਇੱਕ ਦੇ ਦੁੱਖ ਸੁੱਖ ਵਿਚ ਹਰ ਸਮੇਂ ਹਾਜ਼ਰ ਰਹਿਣ ਵਾਲੇ ਅਵਤਾਰ ਸਿੰਘ ਜੱਸਲ ਨੂੰ ਇਸ ਵਾਰ ਭਾਰੀ ਬਹੁਮਤ ਨਾਲ ਜਿਤਾ ਕੇ ਕੌਂਸਲਰ ਬਣਾਇਆ ਜਾਵੇ | ਤਾਂ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਵਾਰਡ ਵਾਸੀਆਂ ਦੀ ਸੇਵਾ ਵਿਚ ਆਪਣਾ ਸਹਿਯੋਗ ਕਰਦੇ ਰਹਿਣ | ਇਸ ਮੌਕੇ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਸੋਹਲ, ਮਾਸਟਰ ਬਲਵੀਰ ਸਿੰਘ ਧਲੇਰ, ਜਸਵਿੰਦਰ ਸਿੰਘ ਜੱਸੀ, ਇੰਦਰ ਘਟੌੜਾ, ਮਨੋਜ ਗਰਗ, ਨਵਜੋਤ ਸਿੰਘ ਜੋਤੀ, ਮਾਸਟਰ ਕੁਲਦੀਪ ਸਿੰਘ, ਮਾਸਟਰ ਪਵਨ ਸ਼ਰਮਾ, ਹਰਜਿੰਦਰ ਸਿੰਘ ਗਰਚਾ, ਕਾਲਾ ਬਿਲਡਿੰਗ ਤੋਂ ਇਲਾਵਾ ਭਾਰੀ ਗਿਣਤੀ ਵਿਚ ਵਾਰਡ ਵਾਸੀ ਅÏਰਤਾਂ ਹਾਜ਼ਰ ਸਨ |