19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਾਗਰੂਕਤਾ ਕੈਂਪ 'ਚ 40 ਕਿਸਾਨ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 22-05-2026
ਸੰਗਰੂਰ, 21 ਮਈ (ਧੀਰਜ ਪਸ਼ੌਰੀਆ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਡਾ: ਮਨਦੀਪ ਸਿੰਘ, ਇੰਚਾਰਜ, ਕੇ.ਵੀ.ਕੇ., ਸੰਗਰੂਰ ਦੀ ਅਗਵਾਈ ਹੇਠ ਪਿੰਡ ਕੁਲਾਰ ਖੁਰਦ, ਬਲਾਕ ਸੰਗਰੂਰ ਵਿਖੇ ਝੋਨੇ ਦੀ ਫਸਲ 'ਚ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀ ਮਸ਼ੀਨੀ ਲੁਆਈ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਲਗਭਗ 40 ਕਿਸਾਨਾਂ ਨੇ ਭਾਗ ਲਿਆ | ਇਸ ਕੈਂਪ ਦਾ ਉਦੇਸ਼ ਮਿੱਟੀ ਪਰਖ ਅਧਾਰ 'ਤੇ ਖਾਦਾਂ ਦੀ ਵਰਤੋਂ ਅਤੇ ਝੋਨੇ ਵੀ ਬਿਜਾਈ/ਲੁਆਈ ਦੇ ਮਸ਼ੀਨੀਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਸੀ |ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ, ਨੇ ਕਿਸਾਨਾਂ ਨੂੰ ਮਿੱਟੀ ਦੀ ਜਾਂਚ ਅਧਾਰਿਤ ਸੰਤੁਲਿਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ, ਫਾਰਮ ਮਸੀਨਰੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮਸ਼ੀਨੀ ਲੁਆਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੇ ਅੰਤ ਵਿੱਚ ਕਿਸਾਨਾਂ ਨੇ ਆਪਣੀਆਂ ਖੇਤੀ ਸੰਬੰਧੀ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਵਿਗਿਆਨੀਆਂ ਵਲੋਂ ਮੌਕੇ 'ਤੇ ਇਨ੍ਹਾਂ ਸਮੱਸਿਆਂਵਾਂ ਦੇ ਹੱਲ ਲਈ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਲੈਬ ਦਾ ਕੌਂਸਲ ਬਾਬਾ ਕਾਕਾ ਸਿੰਘ ਅਤੇ ਖਹਿਰਾ ਨੇ ਕੀਤਾ ਉਦਘਾਟਨ <br/> ਅਗਲੀ ਖ਼ਬਰ ਪੀ.ਪੀ.ਐਸ ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
Ad Position 24