ਮਸਤੂਆਣਾ ਸਾਹਿਬ, 21 ਮਈ (ਦਮਦਮੀ) ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਵਿਖੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਚੇਅਰਮੈਨ ਸਵਰਗੀ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਦੀ ਨਿੱਘੀ ਯਾਦ ਨੂੰ ਸਮਰਪਿਤ ਅਕਾਲ ਕਾਲਜ ਕੌਂਸਲ ਵੱਲੋਂ ਸਕੂਲ ਦੇ ਵਿਦਿਆਰਥੀਆਂ ਲਈ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ ਅਤੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਾਲ ਕੌਂਸਲ ਦੇ ਸੀਨੀਅਰ ਮੈਂਬਰ ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਗਿੱਲ, ਹਰਿੰਦਰਪਾਲ ਸਿੰਘ ਕਾਕਾ ਫਤਿਹਗੜ੍ਹ, ਡਾਕਟਰ ਗੁਰਵੀਰ ਸਿੰਘ ਸੋਹੀ, ਡਾ. ਗਮਦੂਰ ਸਿੰਘ, ਬਾਬਾ ਮਲਕੀਤ ਸਿੰਘ ਦਮਦਮਾ ਸਾਹਿਬ, ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਸਰਪੰਚ ਰਣਦੀਪ ਸਿੰਘ ਮਿੰਟੂ ਬਡਰੁੱਖਾਂ, ਮੈਨੇਜਰ ਜਸਵੀਰ ਸਿੰਘ, ਡਾ ਰੂਪ ਸਿੰਘ, ਸਮੇਤ ਹੋਰ ਅਕਾਲ ਕਾਲਜ ਕੌਂਸਲ ਦੇ ਮੈਂਬਰਾਂ ਤੋਂ ਇਲਾਵਾ ਸਕੂਲ ਦੇ ਪਿ੍ੰਸੀਪਲ ਪਰਵੀਨ ਕੁਮਾਰ, ਮੰਨੂ ਬਡਰੁੱਖਾਂ, ਜਗਸੀਰ ਸਿੰਘ ਜੱਗਾ ਮੈਂਬਰ, ਗੁਰਜੀਤ ਸਿੰਘ ਮਿੰਟੂ, ਅਵਤਾਰ ਸਿੰਘ ਬਡਰੁੱਖਾਂ, ਸੁਖਦੇਵ ਸਿੰਘ ਮੈਂਬਰ, ਜਵਾਲਾ ਸਿੰਘ ਮੈਂਬਰ, ਤਾਰਾ ਸਿੰਘ, ਲਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਟਾਫ ਮੈਂਬਰ ਮੌਜੂਦ ਸਨ |