26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਛਾਜਲੀ ਵਿਖੇ ਸਹਿਕਾਰੀ ਬੈਂਕ ਅੱਗੇ ਕਿਸਾਨਾਂ ਦਾ ਧਰਨਾ <br/>

Ad Position 21
No active advertisement
ਅਜੀਤ ਡੈਸਕ 23-05-2026
ਛਾਜਲੀ, 22 ਮਈ (ਅਜਾਇਬ ਸਿੰਘ ਨੀਲੋਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਤੇ ਕਿਸਾਨਾਂ ਵਲੋਂ ਛਾਜਲੀ ਸਥਿਤ ਕੋਆਪਰੇਟਿਵ ਬੈਂਕ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਬੈਂਕ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਨੇ ਦੋਸ਼ ਲਾਇਆ ਕਿ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਦੇ ਹੱਦ ਕਰਜ਼ੇ ਦੇ ਪੈਸੇ ਬੈਂਕ ਵਲੋਂ ਵਸੂਲ ਤਾਂ ਕਰ ਲਏ ਗਏ, ਪਰ ਹੁਣ ਲਗਪਗ ਡੇਢ ਮਹੀਨੇ ਤੋਂ ਕਿਸਾਨ ਆਪਣੇ ਹੀ ਪੈਸਿਆਂ ਲਈ ਬੈਂਕਾਂ ਦੇ ਗੇੜੇ ਕੱਟਣ ਲਈ ਮਜਬੂਰ ਹਨ | ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਹਰ ਰੋਜ਼ ਨਵੇਂ ਲਾਰੇ ਲਾ ਕੇ ਵਾਪਸ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਕੈਸ਼ ਦੀ ਕਮੀ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਖਾਲੀ ਹੱਥ ਮੋੜ ਰਹੇ ਹਨ, ਜਦਕਿ ਇਸ ਸਮੇਂ ਕਿਸਾਨਾਂ ਨੂੰ ਖੇਤੀਬਾੜੀ ਲਈ ਬੀਜ, ਖਾਦ, ਦਵਾਈਆਂ ਅਤੇ ਹੋਰ ਜ਼ਰੂਰੀ ਸਾਮਾਨ ਖ਼ਰੀਦਣ ਲਈ ਪੈਸਿਆਂ ਦੀ ਸਖ਼ਤ ਲੋੜ ਹੈ | ਇਸ ਸੰਬੰਧੀ ਬੈਂਕ ਮੈਨੇਜਰ ਨੇ ਕਿਹਾ ਕਿ ਜਿੰਨੀ ਰਿਕਵਰੀ ਆ ਰਹੀ ਹੈ, ਉਸੇ ਅਨੁਸਾਰ ਕਿਸਾਨਾਂ ਨੂੰ ਭੁਗਤਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਨਿਆ ਕਿ ਕੈਸ਼ ਦੀ ਸਮੱਸਿਆ ਸਿਰਫ਼ ਇਸ ਬੈਂਕ 'ਚ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਚੱਲ ਰਹੀ ਹੈ | ਇਸ ਕਰ ਕੇ ਕਿਸਾਨਾਂ ਦੇ ਪੈਸੇ ਹੋਰ ਬੈਂਕ ਖਾਤਿਆਂ ਵਿਚ ਟਰਾਂਸਫ਼ਰ ਕੀਤੇ ਜਾ ਰਹੇ ਹਨ | ਇਸ ਮੌਕੇ ਦਰਸ਼ਨ ਸਿੰਘ, ਨਛੱਤਰ ਸਿੰਘ ਪੂਣੀਆਂ, ਸੁਰਜੀਤ ਸਿੰਘ, ਹਰਤੇਜ ਸਿੰਘ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ, ਧੰਨਾ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਆਜ਼ਾਦ ਵਲੋਂ 25 ਨੂੰ ਐਸ. ਐਸ. ਪੀ. ਸੰਗਰੂਰ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ <br/> ਅਗਲੀ ਖ਼ਬਰ ਔਰਤਾਂ ਖਿਲਾਫ਼ ਟਿੱਪਣੀ ਦੇ ਮਾਮਲੇ 'ਚ ਯੋਗਰਾਜ ਸਿੰਘ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ <br/>
Ad Position 24