26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਭਾਕਿਯੂ ਆਜ਼ਾਦ ਵਲੋਂ 25 ਨੂੰ ਐਸ. ਐਸ. ਪੀ. ਸੰਗਰੂਰ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ <br/>

Ad Position 21
No active advertisement
ਅਜੀਤ ਡੈਸਕ 23-05-2026
ਖਨੌਰੀ, 22 ਮਈ (ਬਲਵਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ ਦੀ ਪ੍ਰਧਾਨਗੀ ਹੇਠ ਪਿੰਡ ਸ਼ਾਹਪੁਰ ਥੇੜ੍ਹੀ ਦੇ ਗੁਰਦੁਆਰਾ ਵਿਖੇ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਪਿੰਡ ਇਕਾਈ ਸ਼ਾਹਪੁਰ ਥੇੜ੍ਹੀ ਦੀ ਇਕਾਈ ਦੀ ਚੋਣ ਕੀਤੀ ਗਈ, ਜਿਸ 'ਚ ਪ੍ਰਧਾਨ ਜਸਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ ਬੂਆ ਸਿੰਘ, ਮੀਤ ਪ੍ਰਧਾਨ ਪਲਵਿੰਦਰ ਸਿੰਘ, ਜਨਰਲ ਸਕੱਤਰ ਅਮਨਦੀਪ ਸਿੰਘ, ਪ੍ਰੈੱਸ ਸਕੱਤਰ ਸੁੱਖਾ ਸਿੰਘ ਚੁਣੇ ਗਏ | ਮੀਟਿੰਗ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਦੀ ਹਾਲਤ ਦਿਨ ਪ੍ਰਤੀ ਦਿਨ ਬਦਤਰ ਹੁੰਦੀ ਜਾ ਰਹੀ ਹੈ ਪਰ ਮੌਕੇ ਦੀਆਂ ਸਰਕਾਰਾਂ ਕਿਸਾਨੀ ਨੂੰ ਹੋਰ ਬਰਬਾਦ ਕਰਨ ਤੇ ਤੁਲੀਆਂ ਹੋਈਆਂ ਹਨ | ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਹਰੇਕ ਪਿੰਡ ਪਿੰਡ ਜਥੇਬੰਦਕ ਢਾਂਚਾ ਉਸਾਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਤੋਂ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਜਾ ਰਹੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਤੇ ਪੁਲਿਸ ਵਲੋਂ ਤਸ਼ੱਦਦ ਕਰ ਕੇ ਥਾਣੇ ਵਿਚ ਬੰਦ ਕੀਤਾ ਗਿਆ ਅਤੇ ਕਿਸਾਨਾਂ ਦੇ ਮੋਬਾਇਲ ਫੋਨਾਂ 'ਚੋਂ ਤਸ਼ੱਦਦ ਦੀਆਂ ਫ਼ੋਟੋਆਂ ਤੇ ਵੀਡੀਓ ਡਿਲੀਟ ਕੀਤੀਆਂ ਗਈਆਂ | ਜਿਸ ਪ੍ਰਤੀ ਕਿਸਾਨਾਂ ਵਿਚ ਪੁਲਿਸ ਵਿਭਾਗ ਦੇ ਖ਼ਿਲਾਫ਼ ਸਖ਼ਤ ਰੋਸ ਹੈ | ਇਸ ਰੋਸ ਵਜੋਂ ਜਥੇਬੰਦੀ ਵਲੋਂ ਐਸ. ਐਸ. ਪੀ. ਸੰਗਰੂਰ ਦੇ ਦਫ਼ਤਰ ਵਿਖੇ 25 ਮਈ ਨੂੰ ਇਕ ਦਿਨ ਦਾ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਤੇ ਉਨ੍ਹਾਂ ਮੁਲਾਜ਼ਮਾਂ ਖਿਲਾਫ਼ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਆਗੂ ਸੁਖਦੇਵ ਸ਼ਰਮਾ ਨੇ ਕਿਹਾ ਕਿ ਘੱਗਰ 'ਚ ਬੂਟੇ ਲਗਾਉਣ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਵਣ ਵਿਭਾਗ ਵਲੋਂ ਦਰਜ ਕਰਵਾਏ ਗਏ ਪਰਚੇ ਰੱਦ ਕਰਵਾਉਣ ਸੰਬੰਧੀ ਐਸ. ਐਸ. ਪੀ. ਸੰਗਰੂਰ ਤੋਂ ਮੰਗ ਕੀਤੀ ਜਾਵੇਗੀ | ਇਸ ਮੌਕੇ ਬਲਾਕ ਆਗੂ ਮੁਖ਼ਤਿਆਰ ਸਿੰਘ ਮੰਡਵੀ, ਗੁਰਬਾਜ਼ ਸਿੰਘ ਥੇੜ੍ਹੀ ਜੋਗਾ ਸਿੰਘ, ਟਹਿਲ ਸਿੰਘ, ਨਿਸ਼ਾਨ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਪੋਲਿੰਗ ਬੂਥਾਂ ਤੋਂ 200 ਮੀਟਰ ਦੇ ਘੇਰੇ 'ਚ ਫ਼ੋਨ ਤੇ ਸਪੀਕਰ ਆਦਿ ਵਰਤਣ 'ਤੇ ਪਾਬੰਦੀ ਅਗਲੀ ਖ਼ਬਰ ਛਾਜਲੀ ਵਿਖੇ ਸਹਿਕਾਰੀ ਬੈਂਕ ਅੱਗੇ ਕਿਸਾਨਾਂ ਦਾ ਧਰਨਾ <br/>
Ad Position 24