26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਪੋਲਿੰਗ ਬੂਥਾਂ ਤੋਂ 200 ਮੀਟਰ ਦੇ ਘੇਰੇ 'ਚ ਫ਼ੋਨ ਤੇ ਸਪੀਕਰ ਆਦਿ ਵਰਤਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 23-05-2026
ਮਲੇਰਕੋਟਲਾ, 22 ਮਈ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ)-ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਾਰਪੋਰੇਸ਼ਨਾਂ / ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 26 ਮਈ ਨੂੰ ਜ਼ਿਲੇ੍ਹ ਵਿਚ ਬਣੇ ਸਮੂਹ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਦੱਸਿਆ ਕਿ ਪੋਲਿੰਗ ਬੂਥਾਂ ਜਾਂ ਜਨਤਕ ਥਾਵਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ | ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ | ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ | ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਤੇ ਲਾਗੂ ਨਹੀਂ ਹੋਵੇਗਾ | ਉਨ੍ਹਾਂ ਹੋਰ ਦੱਸਿਆ ਕਿ ਪੋਲਿੰਗ ਬੂਥਾਂ ਦੇ ਘੇਰੇ ਅੰਦਰ ਪ੍ਰਚਾਰ ਨਾਲ ਸੰਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ ਅਤੇ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈੱਟ ਨਹੀਂ ਲਗਾਏਗਾ | ਉਨ੍ਹਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਜਾਂ ਸੰਬੰਧਿਤ ਨਗਰ ਕੌਂਸਲ/ਨਗਰ ਪੰਚਾਇਤ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਲਿਆਉਣ 'ਤੇ ਮਨਾਹੀ ਹੈ | ਉਨ੍ਹਾਂ ਕਿਹਾ ਪੋਲਿੰਗ ਬੂਥ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਸੈਲੂਲਰ ਫੋਨ/ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ, ਪ੍ਰਚਾਰ ਨਾਲ ਸੰਬੰਧੀ ਪੋਸਟਰ/ਬੈਨਰ ਲਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ 'ਚ ਵਿਘਨ ਪੈ ਸਕਦਾ ਹੈ | ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਭਾਕਿਯੂ ਆਜ਼ਾਦ ਵਲੋਂ 25 ਨੂੰ ਐਸ. ਐਸ. ਪੀ. ਸੰਗਰੂਰ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ <br/>
Ad Position 24