ਧਰਮਗੜ੍ਹ, 22 ਮਈ (ਗੁਰਜੀਤ ਸਿੰਘ ਚਹਿਲ, ਜੁਗਰਾਜ ਮਾਨ)-ਵਿੱਦਿਅਕ ਸੰਸਥਾ ਅਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ ਜਮਾਤ ਦੇ ਨਤੀਜੇ 'ਚੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਜਗਸੀਰ ਸਿੰਘ, ਉਪ ਪਿ੍ੰਸੀਪਲ ਗੁਰਮੀਤ ਕੌਰ ਤੇ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਪ੍ਰਬੰਧਕਾਂ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਜਮਾਤ ਦਸਵੀਂ 'ਚੋਂ ਹਰਲੀਨ ਕੌਰ ਨੇ 96.9 ਫ਼ੀਸਦੀ ਅੰਕ ਹਾਸਿਲ ਕਰ ਕੇ ਮੈਰਿਟ 'ਚੋਂ 15ਵਾਂ ਰੈਂਕ ਤੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਗੁਰਵਿੰਦਰ ਸਿੰਘ ਨੇ 95.7 ਫ਼ੀਸਦੀ ਪ੍ਰਾਪਤ ਕਰ ਕੇ ਦੂਜਾ ਸਥਾਨ, ਕੋਮਲਵੀਰ ਕੌਰ ਨੇ 94.9 ਫ਼ੀਸਦੀ ਅੰਕ ਨਾਲ ਤੀਸਰਾ ਸਥਾਨ, ਪਲਕਪ੍ਰੀਤ ਕੌਰ ਨੇ 94.7 ਫ਼ੀਸਦੀ, ਕਮਲਜੋਤ ਕੌਰ ਨੇ 93.3 ਫ਼ੀਸਦੀ, ਨਵਜੋਤ ਕੌਰ ਨੇ 92.4 ਫ਼ੀਸਦੀ, ਕਮਲਪ੍ਰੀਤ ਕੌਰ ਨੇ 92.3 ਫ਼ੀਸਦੀ, ਹੁਸਨਪ੍ਰੀਤ ਸਿੰਘ ਨੇ 90 ਫ਼ੀਸਦੀ ਤੇ ਪ੍ਰਨੀਤ ਕੌਰ ਨੇ 89.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਮੇਂ ਮੈਰਿਟ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਹਰਲੀਨ ਕੌਰ ਨੂੰ ਸਕੂਲ ਦੀ ਤਰਫ਼ੋਂ 11 ਹਜ਼ਾਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ | ਸਕੂਲ ਪਿ੍ੰਸੀਪਲ ਜਗਸੀਰ ਸਿੰਘ ਨੇ ਇਸ ਚੰਗੇ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਦਿੱਤਾ | ਇਸ ਮੌਕੇ ਦਸਵੀਂ ਜਮਾਤ ਦੇ ਇੰਚਾਰਜ ਮੈਡਮ ਕੁਮਾਰੀ, ਪਿੰਦਰਜੀਤ ਸਿੰਘ, ਮੈਡਮ ਸਵਰਨਜੀਤ ਕੌਰ, ਮੈਡਮ ਕੁਲਦੀਪ ਕੌਰ ਤੇ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕ ਮੈਡਮ ਰਾਜਵੀਰ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਚਰਨਜੀਤ ਕੌਰ, ਸਰੀਰਕ ਸਿੱਖਿਆ ਅਧਿਆਪਕ ਹਰਦੀਪ ਸਿੰਘ ਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ |