ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਬਾਲਦ ਕਲਾਂ 'ਚ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਵਿਕਾਸ ਸੰਬੰਧੀ ਗੱਲਬਾਤ ਕੀਤੀ | ਪਿੰਡ ਦੇ ਵਿਸ਼ੇਸ਼ ਦੌਰੇ ਦੌਰਾਨ ਡਾ. ਮਿੰਕੂ ਜਵੰਧਾ ਨੇ ਸਰਪੰਚ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਪਿੰਡ ਦੀਆਂ ਮੁੱਖ ਲੋੜਾਂ, ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਡਾ. ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡ ਬਾਲਦ ਕਲਾਂ ਵਿਚ ਗਲੀਆਂ-ਨਾਲੀਆਂ, ਸਾਫ਼ ਪੀਣ ਵਾਲੇ ਪਾ ਤੇ ਨਿਕਾਸੀ ਵਰਗੇ ਅਹਿਮ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਸਰਪੰਚ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਚੇਅਰਮੈਨ ਸਾਹਿਬ ਦਾ ਖੁਦ ਪਿੰਡ ਵਿਚ ਆ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਸਾਡੇ ਲਈ ਮਾਣ ਵਾਲੀ ਗੱਲ ਹੈ | ਪਹਿਲਾਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ ਪਰ ਹੁਣ ਸਰਕਾਰ ਖੁਦ ਪਿੰਡਾਂ ਦੇ ਦਰਵਾਜ਼ਿਆਂ ਤੱਕ ਪਹੁੰਚ ਰਹੀ ਹੈ | ਇਹੀ ਅਸਲ ਜਨ ਸੇਵਾ ਹੈ | ਇਸ ਮੌਕੇ ਮੇਜਰ ਸਿੰਘ, ਪਰਵਿੰਦਰ ਸਿੰਘ ਤੇ ਇਕਬਾਲ ਸਿੰਘ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ |