25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿਮਰਨਜੀਤ ਸਿੰਘ ਮਾਨ ਵਲੋਂ ਕੱਲ੍ਹ ਕੀਤੇ ਜਾ ਰਹੇ ਪੰਥਕ ਇਕੱਠ 'ਚ ਹਲਕਾ ਦਿੜ੍ਹਬਾ ਤੋਂ ਸੰਗਤਾਂ ਦੀਆਂ ਜਾਣਗੀਆਂ 8 ਬੱਸਾਂ <br/>

Ad Position 21
No active advertisement
ਅਜੀਤ ਡੈਸਕ 23-05-2026
ਦਿੜ੍ਹਬਾ ਮੰਡੀ, 22 ਮਈ (ਜਸਵੀਰ ਸਿੰਘ ਅÏਜਲਾ)-ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਇਕ ਵਿਸ਼ਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਸਿਮਰਨਜੀਤ ਸਿੰਘ ਮਾਨ ਕਰਨਗੇ | ਇਸ ਪੰਥਕ ਇਕੱਠ ਨੂੰ ਲੈ ਕੇ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸਰਕਲਾਂ 'ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦੀ ਸ਼ਮੂਲੀਅਤ ਦੀ ਸੰਭਾਵਨਾ ਹੈ | ਮੀਡੀਆ ਨਾਲ ਗੱਲਬਾਤ ਕਰਦੇ ਦਿੜ੍ਹਬਾ ਹਲਕੇ ਦੇ ਇੰਚਾਰਜ ਹਰਜੀਤ ਸਿੰਘ ਸੰਜੂਮਾਂ ਨੇ ਦੱਸਿਆ ਕਿ ਦਿੜ੍ਹਬਾ ਹਲਕੇ 'ਚੋਂ 24 ਮਈ ਨੂੰ 8-9 ਬੱਸਾਂ ਦਾ ਕਾਫ਼ਲਾ ਭਰ ਕੇ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਪਹੁੰਚੇਗਾ | ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਇਸ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ ਪਹੁੰਚ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸਿੰਗਲਾ ਨੇ ਗੁਰਤੇਜ ਕੌਰ ਤੇ ਹਰਪ੍ਰੀਤ ਸਿੰਘ ਬਾਜਵਾ ਦੇ ਦਫ਼ਤਰਾਂ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਧੂਰੀ ਦੇ ਵਿਦਿਆਰਥੀਆਂ ਨੂੰ ਯੂ. ਪੀ. ਐਸ. ਸੀ. ਵਰਗੇ ਕੋਰਸਾਂ ਦੀ ਮੁਫ਼ਤ ਦਿੱਤੀ ਜਾਵੇਗੀ ਸਿਖਲਾਈ-ਸੁੱਖੀ <br/>
Ad Position 24