ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਆਦਰਸ਼ ਸਕੂਲ ਮੁਲਾਜ਼ਮਾਂ ਵਲੋਂ 31 ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 24-05-2026
ਭਵਾਨੀਗੜ੍ਹ, 23 ਮਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਵਲੋਂ ਕੀਤੀ ਗਈ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਆਦਰਸ਼ ਸਕੂਲਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ | ਇਸ ਮੀਟਿੰਗ ਦੌਰਾਨ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ, ਸਕੂਲਾਂ ਦੀਆਂ ਸਮੱਸਿਆਵਾਂ ਅਤੇ ਮੁਲਾਜ਼ਮਾਂ ਨਾਲ ਹੋ ਰਹੀ ਧੱਕੇਸ਼ਾਹੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਨੇ ਕਿਹਾ ਕਿ 31 ਮਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਬਰਖ਼ਾਸਤ ਕੀਤੇ ਗਏ ਅਧਿਆਪਕਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ | ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਗੁਰਜਿੰਦਰ ਸਿੰਘ, ਮਲਕੀਤ ਸਿੰਘ, ਸੁਰਿੰਦਰ ਪਾਲ ਕੌਰ, ਸੁਮਨ ਗਰੋਵਰ, ਗੁਰਪ੍ਰੀਤ ਕੌਰ, ਪਵਨਦੀਪ ਕੌਰ, ਬਲਵਿੰਦਰ ਸਿੰਘ, ਸੁਖਵੀਰ ਸਿੰਘ, ਰਜਿੰਦਰ ਕੌਰ, ਕੁਲਦੀਪ ਕੌਰ, ਮਨਪ੍ਰੀਤ ਕੌਰ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਰਨ ਕੌਰ, ਪ੍ਰੀਤਪਾਲ ਸਿੰਘ, ਅਮਨਦੀਪ ਖ਼ਾਨ, ਸ਼ਮਸ਼ੇਰ ਸਿੰਘ, ਵਿਨੀਤ ਕੁਮਾਰ, ਮੱਖਣ ਸਿੰਘ ਬੀਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐਸ. ਪਬਲਿਕ ਸਕੂਲ 'ਚ ਪਿਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਰੇਲਵੇ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼
Ad Position 24
No active advertisement