ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਕਾਲ ਕਾਲਜ ਕੌਂਸਲ ਵਲੋਂ ਨਵ-ਨਿਯੁਕਤ ਐਸ.ਐਸ.ਪੀ. ਦਾ ਨਿੱਘਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 24-05-2026
ਸੰਗਰੂਰ, 23 ਮਈ (ਸੁਖਵਿੰਦਰ ਸਿੰਘ ਫੁੱਲ) – ਜ਼ਿਲ੍ਹਾ ਸੰਗਰੂਰ 'ਚ ਨਵ-ਨਿਯੁਕਤ ਐਸ.ਐਸ.ਪੀ. ਮੈਡਮ ਡਾ. ਰਵਜੋਤ ਕੌਰ ਗਰੇਵਾਲ ਦੇ ਸਨਮਾਨ ਵਿੱਚ ਅਕਾਲ ਕਾਲਜ ਕੌਂਸਲ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਹੇਠ ਪਹੁੰਚੇ ਕੌਂਸਲ ਮੈਂਬਰਾਂ ਨੇ ਮੈਡਮ ਗਰੇਵਾਲ ਨੂੰ ਨਿੱਘਾ ਜੀ ਆਇਆਂ ਆਖਦਿਆਂ ਗੁਲਦਸਤਾ ਭੇਟ ਕਰਕੇ ਸ਼ੁੱਭ ਇੱਛਾਵਾਂ ਪ੍ਰਗਟ ਕੀਤੀਆਂ | ਇਸ ਮੌਕੇ ਗੱਲਬਾਤ ਕਰਦਿਆਂ ਸ. ਖਹਿਰਾ ਨੇ ਕਿਹਾ ਕਿ ਡਾ. ਰਵਜੋਤ ਗਰੇਵਾਲ ਵਰਗੀ ਮਿਹਨਤੀ, ਇਮਾਨਦਾਰ ਅਤੇ ਲੋਕ-ਪੱਖੀ ਅਧਿਕਾਰੀ ਦੀਆਂ ਸੇਵਾਵਾਂ ਸੰਗਰੂਰ ਜ਼ਿਲ੍ਹੇ ਲਈ ਮਾਣ ਅਤੇ ਖ਼ੁਸ਼ਕਿਸਮਤੀ ਦੀ ਗੱਲ ਹੈ | ਮੁਲਾਕਾਤ ਦੌਰਾਨ ਸਮਾਜਿਕ, ਵਿੱਦਿਅਕ ਅਤੇ ਧਾਰਮਿਕ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਕੌਂਸਲ ਮੈਂਬਰਾਂ ਨੇ ਸਮਾਜ 'ਚ ਅਮਨ-ਸ਼ਾਂਤੀ, ਨੌਜਵਾਨਾਂ ਦੀ ਭਲਾਈ ਅਤੇ ਨਸ਼ਾ ਮੁਕਤ ਪੰਜਾਬ ਲਈ ਮਿਲਜੁਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਮੈਡਮ ਡਾ. ਗਰੇਵਾਲ ਵਲੋਂ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਉਨ੍ਹਾਂ ਨਾਲ ਆਏ ਸਮੁੱਚੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ | ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਬਲਦੇਵ ਸਿੰਘ ਭੰਮਾਬੱਦੀ ਅਤੇ ਸੁਪਰਡੈਂਟ ਸੁਖਪਾਲ ਸਿੰਘ ਉਚੇਚੇ ਤੌਰ ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ ਕਾਇੰਡ 'ਦਾ ਨਜ਼ੀਰ ਫਾਊਾਡੇਸ਼ਨ' ਨੇ ਝੁੱਗੀ ਝੌਂਪੜੀ ਵਾਲਿਆਂ ਅਤੇ ਲੋੜਵੰਦ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀ... ਅਗਲੀ ਖ਼ਬਰ ਕੈਂਬਰਿਜ ਸਕੂਲ ਦੇ ਵਿਦਿਆਰਥੀ ਦਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement