ਸੰਗਰੂਰ, 23 ਮਈ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਐਸ. ਸੀ. ਵਿੰਗ ਦਾ ਨੌਜਵਾਨ ਆਗੂ ਸ਼ਕਤੀਜੀਤ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਐਸ. ਸੀ. ਸੈੱਲ ਵਲੋਂ ਕੀਤੀ ਗਈ ਹੈ | ਸ਼ਕਤੀਜੀਤ ਸਿੰਘ ਲੰਬੇ ਸਮੇਂ ਤੋਂ ਕਾਂਗਰਸ 'ਚ ਸਰਗਰਮਤਾ ਨਾਲ ਕੰਮ ਕਰਦੇ ਆ ਰਹੇ ਹਨ | ਨਿਯੁਕਤੀ ਉਪਰੰਤ ਸ਼ਕਤੀਜੀਤ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਲੀਡਰਸ਼ਿਪ ਤੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਆਭਾਰ ਪ੍ਰਗਟਾਇਆ ਹੈ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਤੇ 2027 ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਲਈ ਤਨਦੇਹੀ ਨਾਲ ਕੰਮ ਕਰਨਗੇ |