ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਿੱਖਿਆ ਕ੍ਰਾਂਤੀ ਦੀ ਬਦੌਲਤ ਪੰਜਾਬ ਨੂੰ ਦੇਸ਼ ਭਰ 'ਚੋਂ ਮਿਲਿਆ ਮੋਹਰੀ ਸਥਾਨ - ਸੰਘਾ <br/>

Ad Position 21
No active advertisement
ਅਜੀਤ ਡੈਸਕ 24-05-2026
ਸੰਗਰੂਰ, 23 ਮਈ (ਧੀਰਜ ਪਸ਼ੋੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦੀ ਬਦੌਲਤ ਪੰਜਾਬ ਨੇ ਸਕੂਲ ਸਿੱਖਿਆ 'ਚ ਨਵਾਂ ਮੀਲ ਪੱਥਰ ਸਥਾਪਿਤ ਕਰਦਿਆਂ ਦੇਸ਼ ਭਰ 'ਚ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2.0 ਦੇ ਪ੍ਰਫਾਰਮੈਂਸ ਗਰੇਡਿੰਗ ਇੰਡੈੱਕਸ ਵਿਚੋਂ ਅੱਵਲ ਸਥਾਨ ਪ੍ਰਾਪਤ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ ਨਾਲ ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਵਰਗੇ ਸੂਬਿਆਂ ਨੂੰ ਪਛਾੜ ਦਿੱਤਾ ਹੈ | 'ਆਪ' ਆਗੂ ਸੰਘਾ ਨੇ ਹੋਰ ਕਿਹਾ ਕਿ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਚੁੱਕੀ ਹੈ | ਇਸ ਨਾਲ ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਭਵਿੱਖ ਰੌਸ਼ਨ ਅਤੇ ਮਜ਼ਬੂਤ ਹੋ ਰਿਹਾ ਹੈ | ਪਿਛਲੇ ਚਾਰ ਸਾਲਾਂ 'ਚ ਪੰਜਾਬ ਵਿੱਚ ਸਕੂਲੀ ਸਿੱਖਿਆ ਦਾ ਪੱਧਰ ਬਹੁਤ ਉੱਚਾ ਹੋਇਆ ਹੈ | ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ 'ਚ ਐਨਾ ਵੱਡਾ ਬਦਲਾਅ ਮਾਨ ਸਰਕਾਰ ਦੀ ਸੱਚੀ ਨੀਅਤ ਦਾ ਨਤੀਜਾ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਦਾਖਲਾ ਜਾਗਰੂਕਤਾ ਮੇਲਾ ਭਲਕੇ <br/> ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸਿਹਤ ਮੰਤਰੀ ਸਮੇਤ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ <br/>
Ad Position 24
No active advertisement