ਸੁਨਾਮ ਊਧਮ ਸਿੰਘ ਵਾਲਾ, 23 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਇੰਟਰਨੈਸ਼ਨਲ ਡੈਮੋਕਰੈਟਿਕ ਪਲੇਟਫ਼ਾਰਮ ਦੇ ਪ੍ਰਧਾਨ ਕਰਨੈਲ ਸਿੰਘ ਜਖੇਪਲ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਬਦਲਾਅ ਵਾਲੀ ਸੂਬੇ ਦੀ ਮੌਜੂਦਾ 'ਆਪ' ਸਰਕਾਰ ਵਲੋਂ ਵੀ ਪੰਚਾਇਤੀ ਅਤੇ ਬਲਾਕ ਸੰਮਤੀ ਚੋਣਾਂ ਦੇ ਵਾਂਗ ਹੀ ਹੁਣ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ ਹਰ ਹਾਲਤ ਜਿੱਤ ਪ੍ਰਾਪਤ ਕਰਨ ਦੀ ਲਾਲਸਾ ਨੂੰ ਲੈ ਕੇ ਜਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ | ਏਨਾ ਹੀ ਨਹੀਂ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ | ਜਖੇਪਲ ਨੇ ਕਿਹਾ ਕਿ ਪੰਜਾਬ ਵਿਚ ਕਈ ਥਾਵਾਂ 'ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਿਸੇ ਨਾ ਕਿਸੇ ਤਰੀਕੇ ਨਾਲ ਨਾਮਜ਼ਦਗੀ ਕਾਗ਼ਜ਼ ਰੱਦ ਕਰਵਾ ਕੇ ਜਾਂ ਡਰਾ ਧਮਕਾ ਕੇ ਆਪ ਉਮੀਦਵਾਰਾਂ ਦੀ ਨਿਰਵਿਰੋਧ ਜੇਤੂ ਕਰਵਾ ਲਿਆ ਗਿਆ ਹੈ | ਕਰਨੈਲ ਸਿੰਘ ਜਖੇਪਲ ਨੇ ਕਿਹਾ ਕਿ ਅਜਿਹੀਆਂ ਚੋਣਾਂ ਦਾ ਕੋਈ ਮਕਸਦ ਹੀ ਨਹੀਂ ਰਹਿ ਜਾਂਦਾ | ਇਸ ਨਾਲੋਂ ਤਾਂ ਚੰਗਾ ਹੁੰਦਾ ਜੇਕਰ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ ਆਪਣੇ ਵਿਅਕਤੀਆਂ ਨੂੰ ਨਾਮਜ਼ਦ ਹੀ ਕਰ