ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜੱਸੀ ਮੰਨਵੀ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 24-05-2026
ਅਮਰਗੜ੍ਹ, 23 ਮਈ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ 'ਚ ਹਲਚਲ ਬੇਹੱਦ ਤੇਜ਼ ਹੋ ਗਈ ਹੈ | ਸਿਆਸੀ ਪਾਰਟੀਆਂ ਵਲੋਂ ਵੋਟਰਾਂ ਦੇ ਦਿਲਾਂ ਨੂੰ ਜਿੱਤਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਵੱਲੋਂ ਅਮਰਗੜ੍ਹ ਵਿਖੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਤੂਫ਼ਾਨੀ ਡੋਰ-ਟੂ-ਡੋਰ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਚੋਣ ਸਰਗਰਮੀਆਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਸੀ ਮੰਨਵੀ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਦੇ ਮਿਹਨਤੀ ਉਮੀਦਵਾਰਾਂ ਵਾਰਡ ਨੰਬਰ 2 ਤੋਂ ਨਿਰਭੈ ਸਿੰਘ ਬਿੱਲੂ, ਵਾਰਡ ਨੰਬਰ 3 ਤੋਂ ਬੀਬੀ ਪਰਮਜੀਤ ਕੌਰ ਤੇ ਵਾਰਡ ਨੰਬਰ 4 ਤੋਂ ਰੋਹਤਾਸ ਵਰਮਾ ਦੇ ਹੱਕ 'ਚ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਵੋਟਾਂ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅਮਰਗੜ੍ਹ ਦੇ ਸੂਝਵਾਨ ਵੋਟਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜੋ ਅਥਾਹ ਪਿਆਰ, ਸਤਿਕਾਰ ਅਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਸ ਤੋਂ ਸਾਫ਼ ਜ਼ਾਹਿਰ ਹੈ ਕਿ ਆਉਣ ਵਾਲੇ ਨਤੀਜੇ ਪਾਰਟੀ ਦੇ ਹੱਕ ਵਿਚ ਇਤਿਹਾਸਕ ਹੋਣਗੇ | ਇਸ ਚੋਣ ਮੁਹਿੰਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਸੀਨੀਅਰ ਮੈਂਬਰ ਭੀਮ ਸਿੰਘ ਵੜੈਚ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਧੂਰੀ ਸ਼ਹਿਰ ਦੇ 21 ਵਾਰਡਾਂ 'ਚ 'ਆਪ' ਉਮੀਦਵਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ- ਐਡਵੋਕੇਟ ਸਰਾਓ <br/> ਅਗਲੀ ਖ਼ਬਰ ਝੂੰਦਾਂ ਨੇ ਪ੍ਰਧਾਨ ਬਾਵਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>
Ad Position 24
No active advertisement