20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 25-05-2026
ਦਿੜ੍ਹਬਾ ਮੰਡੀ, 24 ਮਈ (ਹਰਬੰਸ ਸਿੰਘ ਛਾਜਲੀ) - ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਿੜ੍ਹਬਾ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਗਿਆ | ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਚੁੱਕੇ ਕੱਚੇ ਅਧਿਆਪਕਾਂ (ਵਲੰਟੀਅਰਾਂ) ਵੱਲੋਂ ਬਹਾਲੀ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦੇਣ ਦੇ ਬਹਾਨੇ ਕੱਚੇ ਅਧਿਆਪਕਾਂ ਨੂੰ ਸੰਘਰਸ਼ ਤੋ ਲਾਂਭੇ ਕੀਤਾ ਜਾ ਰਿਹਾ ਹੈ | ਬਹਾਲੀ ਨੂੰ ਲੈ ਕੇ ਸਮਾਂ ਲੰਘਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ 25 ਨੂੰ ਹੋਣ ਵਾਲੀ ਮੀਟਿੰਗ ਵਿਚ ਬਹਾਲੀ ਦਾ ਕੋਈ ਪੁਖ਼ਤਾ ਹੱਲ ਨਾ ਕੀਤਾ ਤਾਂ ਹਲਕੇ 'ਚ ਗੁਪਤ ਐਕਸ਼ਨ ਕੀਤੇ ਜਾਣਗੇ | ਜਰਨੈਲ ਸਿੰਘ ਕਹਾਨਗੜ੍ਹ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਿਹਾ ਹੈ | ਜਿਸ ਕਰਕੇ 2027 'ਚ ਵਿਧਾਨ ਸਭਾ ਵੋਟਾਂ ਵਿਚ ਭਜਾਵਾਂਗੇ | ਇਸ ਮੌਕੇ ਲਖਵਿੰਦਰ ਕੌਰ ਕਪੂਰਥਲਾ, ਅਮਨਦੀਪ ਧਾਲੀਵਾਲ ਹਨੂੰਮਾਨਗੜ੍ਹ, ਵਰੁਣ ਖੇੜਾ ਫਾਜ਼ਿਲਕਾ, ਜਸਵਿੰਦਰ ਕੌਰ ਜਲੰਧਰ, ਰੁਪਿੰਦਰ ਕੌਰ ਪਟਿਆਲਾ, ਗੁਰਪ੍ਰੀਤ ਸਿੰਘ ਬਠਿੰਡਾ, ਸੁਖਦੀਪ ਸਿੰਘ ਹੁਸ਼ਿਆਰਪੁਰ, ਗੁਰਪ੍ਰੀਤ ਕੋਰ ਹੁਸ਼ਿਆਰਪੁਰ, ਹਰਜੀਤ ਕੋਰ, ਨਿਰਮਲ ਕੋਰ, ਰਵਿੰਦਰ ਕੋਰ ਹੁਸ਼ਿਆਰਪੁਰ, ਨਵਦੀਪ ਸਿੰਘ ਅਕਾਂਵਾਲੀ, ਮਨਿੰਦਰ ਸਿੰਘ ਮਾਨਸਾ, ਗੁਰਸੇਵਕ ਸਿੰਘ ਮਾਨਸਾ, ਅਮਰਜੀਤ ਕੌਰ, ਕਾਤਾਂ ਰਾਣੀ ਮਾਨਸਾ, ਕਰਮਜੀਤ ਕੋਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੋਰ, ਬਲਵਿੰਦਰ ਕੋਰ ਮਾਨਸਾ, ਵਜ਼ੀਰ ਸਿੰਘ ਬੁਢਲਾਡਾ, ਮਨਜੀਤ ਕੋਰ ਪਟਿਆਲਾ, ਵੀਰਪਾਲ ਕੋਰ ਆਦਿ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਛਾਜਲੀ 'ਚ ਨਾੜ ਦੀ ਅੱਗ ਨਾਲ ਤੂੜੀ ਅਤੇ ਹੋਰ ਸਾਮਾਨ ਸੜਿਆ <br/> ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਦੇ ਸੁਨਾਮੀ ਦੌਰੇ ਨੇ ਵਿਰੋਧੀਆਂ ਦੇ ਉਡਾਏ ਹੋਸ਼ <br/>
Ad Position 24