ਧਰਮਗੜ੍ਹ, 24 ਮਈ (ਗੁਰਜੀਤ ਸਿੰਘ ਚਹਿਲ) - ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਰੈਲੀ ਕਰਨ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਰੱਦ ਕਰਕੇ ਆਦਰਸ਼ ਸਕੂਲ ਦੇ ਅਧਿਆਪਕਾਂ ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ 2 ਜੂਨ ਨੂੰ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਨੇ ਪੈੱ੍ਰਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ | ਸੂਬਾਈ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਪਿਛਲੇ ਕਰੀਬ 15 ਸਾਲਾਂ ਤੋਂ ਆਦਰਸ਼ ਸਕੂਲਾਂ ਵਿੱਚ ਪੜ੍ਹਾ ਰਹੇ ਹਨ ਪਰ ਅਫ਼ਸੋਸ ਕੇ ਉਨ੍ਹਾਂ ਦੀ ਤਨਖ਼ਾਹ 'ਚ ਵਾਧਾ ਨਹੀਂ ਹੋਇਆ ਕਿਉਂਕਿ ਉਹ 15 ਸਾਲਾਂ ਤੋਂ ਕੇਵਲ 10 ਹਜ਼ਾਰ ਮਾਸਿਕ ਤਨਖ਼ਾਹ 'ਤੇ ਗੁਜ਼ਾਰਾ ਕਰਨ ਲਈ ਮਜਬੂਰ ਹਨ, ਜੋ ਕਿ ਅਤਿ ਦੀ ਮਹਿੰਗਾਈ ਦੇ ਸਮੇਂ ਨਾ-ਮਾਤਰ ਹੀ ਹੈ | ਆਗੂਆਂ ਨੇ ਕਿਹਾ ਕਿ ਅਨੇਕਾਂ ਵਾਰ ਸਰਕਾਰ ਦੀ ਸਬ ਕਮੇਟੀ ਮੀਟਿੰਗਾਂ ਕਰ ਚੁੱਕੀ ਹੈ ਅਤੇ ਹਰ ਵਾਰ ਹੀ ਭਰੋਸਾ ਦਿਵਾਇਆ ਜਾਂਦਾ ਹੈ ਪਰ ਇਸ ਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੂਰਾ ਭਰੋਸਾ ਦਿਵਾਇਆ ਗਿਆ ਹੈ ਕਿ ਇਸ ਵਾਰ ਦੀ ਮੀਟਿੰਗ 'ਚ ਸਕੂਲਾਂ ਦੀਆਂ ਜਾਇਜ਼ ਮੰਗਾਂ 'ਤੇ ਮੁੱਖ ਮੰਤਰੀ ਦਾ ਹਰਾ ਪੈੱਨ ਜ਼ਰੂਰ ਚੱਲੇਗਾ ਪਰ ਜੇਕਰ 2 ਜੂਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਅਸਫਲ ਹੁੰਦੀ ਹੈ ਤਾਂ ਉਹ ਆਪਣੀ ਯੂਨੀਅਨ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬੇ ਭਰ 'ਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ | ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਗਲੋਟੀ, ਸਕੱਤਰ ਸੁਖਦੀਪ ਕੌਰ ਸਰਾਂ, ਸੂਬਾ ਮੀਡੀਆ ਇੰਚਾਰਜ ਗੁਰਜੀਤ ਸਿੰਘ ਚਹਿਲ, ਮੀਤ ਪ੍ਰਧਾਨ ਮੀਨੂ ਬਾਲਾ, ਮੈਡਮ ਓਮਾ ਮਾਧਵੀ, ਸੂਬਾ ਸਹਾਇਕ ਸਕੱਤਰ ਸੁਨੀਤਾ ਸ਼ਰਮਾ, ਸੂਬਾ ਕਮੇਟੀ ਮੈਂਬਰ ਬਲਵੰਤ ਕੌਰ, ਜਸਵੀਰ ਕੌਰ ਗੰਢੂਆਂ, ਸੀਨੀਅਰ ਸੂਬਾ ਸਕੱਤਰ ਹਰਸਿਮਰਨ ਸਿੰਘ ਅÏਲਖ, ਵਿੱਤ ਸਕੱਤਰ ਪਵਨ ਕੁਮਾਰ, ਹਰਪ੍ਰੀਤ ਕੌਰ, ਕਰਮਜੀਤ ਕੌਰ ਬਰਾੜ, ਰਜਵੰਤ ਕੌਰ ਸੇਖਵਾ, ਰਾਜਵੰਤ ਕੌਰ ਧੰਨਾ ਸ਼ਹੀਦ, ਜਸਵਿੰਦਰ ਕੌਰ, ਸੁਖਬੀਰ ਕੌਰ, ਕੁਲਵਿੰਦਰ ਕੌਰ ਫਿਰੋਜ਼ਪੁਰ, ਪਵਨ ਕੁਮਾਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਸੁਖਚੈਨ ਸਿੰਘ, ਸਵਰਨਜੀਤ ਕੌਰ ਆਦਿ ਮੌਜੂਦ ਸਨ |