ਭਵਾਨੀਗੜ੍ਹ, 24 ਮਈ (ਰਣਧੀਰ ਸਿੰਘ ਫੱਗੂਵਾਲਾ) - ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 9 ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਬਾਬਾ ਦੇ ਹੱਕ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ਸਮਰਥਨ ਮੰਗਿਆ | ਚੋਣ ਪ੍ਰਚਾਰ ਦੌਰਾਨ ਚੇਅਰਮੈਨ ਜਵੰਧਾ ਅਤੇ ਗੁਰਪ੍ਰੀਤ ਸਿੰਘ ਬਾਬਾ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਜਵੰਧਾ ਨੇ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਬਾਬਾ ਇੱਕ ਮਿਹਨਤੀ ਅਤੇ ਸਾਫ਼-ਸੁਥਰੀ ਛਵੀ ਵਾਲੇ ਉਮੀਦਵਾਰ ਹਨ, ਜਿਨ੍ਹਾਂ ਨੂੰ ਜਿਤਾ ਕੇ ਵਾਰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ | ਇਸ ਮੌਕੇ ਵਾਰਡ ਵਾਸੀਆਂ ਨੇ ਵੀ ਗੁਰਪ੍ਰੀਤ ਸਿੰਘ ਬਾਬਾ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿਵਾਇਆ | ਚੇਅਰਮੈਨ ਮਿੰਕੂ ਜਵੰਧਾ ਅਤੇ ਗੁਰਪ੍ਰੀਤ ਸਿੰਘ ਬਾਬਾ ਨੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕੀਤਾ |