20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਿੱਤ ਮੰਤਰੀ ਚੀਮਾ ਵਲੋਂ 'ਆਪ' ਉਮੀਦਵਾਰ ਅਮਰਜੋਤ ਕੌਰ ਬਾਜਵਾ ਅਤੇ ਅਜੈਬ ਸਿੰਘ ਹੈਪੀ ਦੇ ਹੱਕ 'ਚ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਧੂਰੀ, 24 ਮਈ (ਲਖਵੀਰ ਸਿੰਘ ਧਾਂਦਰਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧੂਰੀ ਵਾਰਡ ਨੰ 18 ਤੋਂ 'ਆਪ' ਉਮੀਦਵਾਰ ਅਮਰਜੋਤ ਕੌਰ ਬਾਜਵਾ ਅਤੇ ਵਾਰਡ ਨੰ 20 ਤੋਂ 'ਆਪ' ਉਮੀਦਵਾਰ ਅਜੈਬ ਸਿੰਘ ਹੈਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ | ਜਿਸ ਦੌਰਾਨ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਅਤੇ ਭਰਪੂਰ ਸਮਰਥਨ ਪ੍ਰਾਪਤ ਹੋਇਆ | ਇਸ ਮੌਕੇ ਦੋਵੇਂ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਇਲਾਕੇ ਦੇ ਵਿਕਾਸ ਅਤੇ ਤਰੱਕੀ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਵੇਗੀ | ਇਸ ਮੌਕੇ ਲੋਕਾਂ ਦਾ ਉਤਸ਼ਾਹ ਅਤੇ ਸਮਰਥਨ ਦੇਖਣਯੋਗ ਸੀ | ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਨੇ ਲੋਕਾਂ ਵੱਲੋਂ ਮਿਲੇ ਪਿਆਰ, ਸਤਿਕਾਰ ਅਤੇ ਭਰੋਸੇ ਲਈ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਮਰਥਨ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਵੇਗਾ | ਇਸ ਮੌਕੇ ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ , ਰਛਪਾਲ ਸਿੰਘ ਭੁੱਲਰਹੇੜੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ, ਤਪਿੰਦਰ ਸਿੰਘ ਸੋਹੀ ਪਲਾਸੌਰ ਓ.ਐਸ.ਡੀ. ਵਿੱਤ ਮੰਤਰੀ, ਆਪ ਆਗੂ ਰੂਬਲ ਬਾਜਵਾ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ, ਦਰਸ਼ਨ ਸਿੰਘ ਪਾਠਕ, ਖਾਨ ਕਹੇਰੂ, ਸਰਪੰਚ ਗੁਰਜੰਟ ਸਿੰਘ ਭੜੀ ਪ੍ਰਧਾਨ ਇੰਡਸਟਰੀਜ ਚੈਂਬਰ, ਕਾਲਾ ਚੀਮਾ, ਗੁਰਵਿੰਦਰ ਸਿੰਘ ਸੋਹੀ, ਜਗਤਾਰ ਸਿੰਘ ਤਾਰੀ ਸ਼ੇਰਪੁਰ ਸੋਢੀਆ, ਸਰਪੰਚ ਜਸਵੀਰ ਸਿੰਘ ਦੋਹਲਾ ਅਤੇ ਹੋਰ ਵੀ ਆਪ ਆਗੂ ਅਤੇ ਮੁਹੱਲਾ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤੇਗਾ - ਜਥੇਦਾਰ ਸੇਹਕੇ <br/> ਅਗਲੀ ਖ਼ਬਰ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਸੰਪੰਨ
Ad Position 24