20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤੇਗਾ - ਜਥੇਦਾਰ ਸੇਹਕੇ <br/>

Ad Position 21
No active advertisement
ਅਜੀਤ ਡੈਸਕ 25-05-2026
ਮਾਲੇਰਕੋਟਲਾ, 24 ਮਈ (ਮਨਜਿੰਦਰ ਸਿੰਘ ਸਰੌਦ) - ਸੂਬੇ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸ਼੍ਰੋਮਣੀ ਅਕਾਲੀ ਦਲ (ਬ) ਭਾਰੀ ਬਹੁਮਤ ਨਾਲ ਜਿੱਤੇਗਾ, ਕਿਉਂਕਿ ਵੋਟਰਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਬੁਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਕੌਮੀ ਮੀਤ ਪ੍ਰਧਾਨ ਤੇ ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅੰਦਰ ਅਗਲੀ ਸਰਕਾਰ ਵੀ ਬਣਾਏਗਾ ਤੇ ਉਸ ਤੋਂ ਪਹਿਲਾਂ ਮੌਜੂਦਾ ਸਮੇਂ ਹੋਣ ਜਾ ਰਹੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਵਿਚ ਸ਼ਾਨਦਾਰ ਜਿੱਤ ਹਾਸਿਲ ਕਰਦਿਆਂ ਸੂਬੇ ਦੇ ਅੰਦਰ ਅਕਾਲੀ ਦਲ ਦਾ ਝੰਡਾ ਬੁਲੰਦ ਕਰਨ ਦੇ ਲਈ ਅਕਾਲੀ ਵਰਕਰਾਂ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਚੋਣਾਂ ਦੇ ਵਿਚ ਪੂਰੀ ਤਨਦੇਹੀ ਦੇ ਨਾਲ ਅਕਾਲੀ ਵਰਕਰ ਨਿਠ ਕੇ ਕੰਮ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਨਗਰ ਕੌਂਸਲ ਮਲੇਰਕੋਟਲਾ, ਅਹਿਮਦਗੜ੍ਹ ਤੇ ਨਗਰ ਪੰਚਾਇਤ ਅਮਰਗੜ੍ਹ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੜੇ ਕੀਤੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਹਾਸਿਲ ਹੋਵੇਗੀ | ਜਥੇਦਾਰ ਸੇਹਕੇ ਨੇ ਆਖਿਆ ਕਿ ਹਲਕਾ ਅਮਰਗੜ੍ਹ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ ਵੱਲੋਂ ਉਮੀਦਵਾਰਾਂ ਦੇ ਹੱਕ ਵਿਚ ਕੀਤੇ ਜਾ ਰਹੇ ਚੋਣ ਪ੍ਰਚਾਰ ਦੀ ਬਦੌਲਤ ਅਕਾਲੀ ਉਮੀਦਵਾਰ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਦੀ ਹੋਵੇਗੀ ਸ਼ਾਨਦਾਰ ਜਿੱਤ- ਆਪ ਆਗੂ <br/> ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਵਲੋਂ 'ਆਪ' ਉਮੀਦਵਾਰ ਅਮਰਜੋਤ ਕੌਰ ਬਾਜਵਾ ਅਤੇ ਅਜੈਬ ਸਿੰਘ ਹੈਪੀ ਦੇ ਹੱਕ 'ਚ ਪ੍ਰਚਾਰ
Ad Position 24