ਸੰਦੌੜ, 24 ਮਈ (ਜਸਵੀਰ ਸਿੰਘ ਜੱਸੀ)- ਨਗਰ ਕੌਂਸਲ ਮਲੇਰਕੋਟਲਾ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਹਿਰ ਦੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ 33 ਵਾਰਡਾਂ 'ਚ ਸ਼ਾਨਦਾਰ ਜਿੱਤ ਦਰਜ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੇ ਪੀ.ਏ. ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਬਲਾਕ ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਾਤ, ਸੀਨੀਅਰ ਆਪ ਆਗੂ ਸਾਜਨ ਅਨਸਾਰੀ ਅਤੇ ਹਲਕਾ ਕਿਸਾਨ ਵਿੰਗ ਪ੍ਰਧਾਨ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ ਨੇ ਕੀਤਾ | 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਮਲੇਰਕੋਟਲਾ ਵਿਚ ਰਿਕਾਰਡ ਤੋੜ ਵਿਕਾਸ ਕੰਮ ਕਰਵਾਏ ਗਏ ਹਨ | ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ, ਗਲੀਆਂ ਅਤੇ ਨਾਲੀਆਂ ਦਾ ਨਿਰਮਾਣ, ਸਟਰੀਟ ਲਾਈਟਾਂ ਦੀ ਸੁਵਿਧਾ, ਸਫਾਈ ਪ੍ਰਬੰਧ ਵਿਚ ਸੁਧਾਰ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਦੀਆਂ ਸਰਕਾਰਾਂ ਤੋਂ ਤੰਗ ਆ ਚੁੱਕੇ ਸਨ ਪਰ ਆਮ ਆਦਮੀ ਪਾਰਟੀ ਨੇ ਸੂਬੇ ਵਿਚ ਇਮਾਨਦਾਰ ਅਤੇ ਲੋਕਪੱਖੀ ਸਰਕਾਰ ਦੇ ਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ | ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ 'ਚ ਵੋਟ ਪਾਉਣਗੇ |