ਭਵਾਨੀਗੜ੍ਹ, 24 ਮਈ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 3 ਤੋਂ ਉਮੀਦਵਾਰ ਹਰਵਿੰਦਰ ਸਿੰਘ ਗੋਲਡੀ ਤੂਰ ਦੇ ਹੱਕ ਵਿਚ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਚੋਣ ਮੀਟਿੰਗ ਕੀਤੀ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਸਮਰਥਨ ਇਹ ਸਾਬਤ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਗੋਲਡੀ ਤੂਰ ਹਮੇਸ਼ਾ ਸਮਾਜ ਸੇਵਾ ਵਿਚ ਅੱਗੇ ਰਹੇ ਹਨ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਦੇ ਆਏ ਹਨ | ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਕਪਿਲ ਗਰਗ, ਕਿ੍ਸ਼ਨ ਕੋਹਲੀ, ਰੁਪਿੰਦਰ ਸਿੰਘ ਹੈਪੀ ਰੰਧਾਵਾ ਸਾਬਕਾ ਚੇਅਰਮੈਨ, ਪਰਮਜੀਤ ਕੌਰ ਵਿਰਕ, ਇਕਬਾਲਜੀਤ ਸਿੰਘ ਪੂਨੀਆ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਰਿੰਦਰ ਸ਼ੈਲੀ, ਗੁਰਦੇਵ ਗਰਗ, ਪ੍ਰਮੋਦ ਗਰਗ ਅਤੇ ਧਰਮਿੰਦਰ ਸਿੰਘ ਦੁੱਲਟ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |