21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜਨਗਣਨਾ ਵਿਚ ਡਿਊਟੀ ਕਰ ਰਹੇ ਅਧਿਆਪਕਾਂ ਨੂੰ ਵਿਭਾਗੀ ਡਿਊਟੀ ਤੋਂ ਛੋਟ ਦੇਣ ਦੀ ਮੰਗ

Ad Position 21
No active advertisement
ਅਜੀਤ ਡੈਸਕ 25-05-2026
ਸੰਗਰੂਰ, 24 ਮਈ (ਧੀਰਜ ਪਸੋਰੀਆ) - ਸਾਂਝਾ ਅਧਿਆਪਕ ਮੋਰਚਾ ਦਾ ਵਫਦ ਦੇਵੀ ਦਿਆਲ, ਵਰਿੰਦਰਜੀਤ ਬਜਾਜ ਅਤੇ ਨਿਰਮਲਜੀਤ ਸਿੰਘ ਦੀ ਅਗਵਾਈ ਵਿੱਚ ਜਨਗਣਨਾ ਵਿੱਚ ਡਿਊਟੀ ਕਰ ਰਹੇ ਅਧਿਆਪਕਾਂ ਨੂੰ ਵਿਭਾਗੀ ਡਿਊਟੀ ਤੋਂ ਛੋਟ ਦੇਣ ਦੀ ਮੰਗ ਨੂੰ ਲੈ ਕੇ ਸਹਾਇਕ ਕਮਿਸ਼ਨਰ ਸੰਗਰੂਰ ਨੂੰ ਮਿਲਿਆ | ਵਫਦ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਲਗਾਤਾਰ ਮੰਗ ਕਰ ਰਿਹਾ ਕਿ ਅਧਿਆਪਕਾਂ ਤੋਂ ਸਿਰਫ਼ ਪੜਾਉਣ ਦਾ ਕੰਮ ਹੀ ਲਿਆ ਜਾਵੇ ਅਤੇ ਗੈਰ ਵਿੱਦਿਅਕ ਡਿਊਟੀਆਂ ਲਗਾਉਣੀਆਂ ਬੰਦ ਕੀਤੀਆਂ ਜਾਣ ਪਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਕੰਮਾਂ ਵਿੱਚ ਡਿਊਟੀਆਂ ਲਗਾਈਆਂ ਜਾ ਰਹੀ ਹਨ | 15 ਮਈ ਤੋਂ ਜਨਗਣਨਾ ਡਿਊਟੀਆਂ ਸ਼ੁਰੂ ਹੋ ਗਈਆਂ ਹਨ |
ਜਨਗਣਨਾ ਕਰਨ ਲਈ ਅਧਿਆਪਕਾਂ ਨੂੰ ਵੇਰਵੇ ਇਕੱਤਰ ਕਰਨ ਲਈ ਘਰ-ਘਰ ਜਾਣਾ ਪੈ ਰਿਹਾ ਹੈ | ਪੰਜਾਬ ਵਿੱਚ ਪੈ ਰਹੀ ਅੰਤ ਦੀ ਗਰਮੀ ਵਿੱਚ ਅਧਿਆਪਕ ਲਈ ਇੱਕੋ ਸਮੇਂ ਵਿਭਾਗੀ ਅਤੇ ਜਨਗਣਨਾ ਡਿਊਟੀ ਕਰਨੀ ਸੰਭਵ ਨਹੀਂ | ਗੌਰਤਲਬ ਹੈ ਕਿ ਪੰਜਾਬ ਦੇ ਕੁੱਝ ਜ਼ਿਲਿ੍ਹਆਂ ਵਿੱਚ ਜਨਗਣਨਾ ਡਿਊਟੀ ਵਿੱਚ ਲੱਗੇ ਅਧਿਆਪਕਾਂ ਨੂੰ ਵਿਭਾਗੀ ਡਿਊਟੀ ਤੋਂ ਛੋਟ ਦੇ ਦਿੱਤੀ ਹੈ | ਸਹਾਇਕ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਤੁਹਾਡੀ ਮੰਗ ਤੇ ਗ਼ੌਰ ਕਰਨ ਲਈ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਜਾਵੇਗੀ | ਵਫਦ ਵਿੱਚ ਅਧਿਆਪਕ ਆਗੂ ਸਰਬਜੀਤ ਸਿੰਘ ਪੁੰਨਾਂਵਾਲ, ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਬਲਜੀਤ ਸਿੰਘ, ਲਖਬੀਰ ਸਿੰਘ ਸੋਹੀ, ਸੁਰੇਸ਼ ਕਾਂਸਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਲੋਕਾਂ ਦਾ ਕਚੂਮਰ ਕੱਢਿਆ - ਗੁਲਜਾਰ ਬੌਬੀ <br/> ਅਗਲੀ ਖ਼ਬਰ ਖੇਤਾਂ ਵਾਲੀ ਬਿਜਲੀ ਸਪਲਾਈ ਦੇ ਨਿਸ਼ਚਿਤ ਸਮੇਂ ਨੂੰ ਲੈ ਕੇ ਕਿਸਾਨ ਪ੍ਰੇਸ਼ਾਨ
Ad Position 24