21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਤਾਵਰਨ ਨੂੰ ਬਚਾਉਣ ਲਈ ਵਿਦਿਅਕ ਸੰਸਥਾਵਾਂ ਅੰਦਰ ਸੈਮੀਨਾਰ ਕਰਵਾਏ ਜਾਣ- ਪ੍ਰੋ. ਗੀਤਾ <br/>

Ad Position 21
No active advertisement
ਅਜੀਤ ਡੈਸਕ 25-05-2026
ਮਾਲੇਰਕੋਟਲਾ, 24 ਮਈ (ਮਨਜਿੰਦਰ ਸਿੰਘ ਸਰੌਦ) - ਵਿੱਦਿਅਕ ਸੰਸਥਾਵਾਂ ਵਲੋਂ ਵਾਤਾਵਰਨ ਨੂੰ ਬਚਾਉਣ ਦੇ ਲਈ ਸਕੂਲਾਂ ਕਾਲਜਾਂ ਅੰਦਰ ਸੈਮੀਨਾਰ ਕਰਵਾਉਣੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੋ. ਗੀਤਾ ਰਾਣੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਰਿਆਲੀ ਤੇ ਦਰੱਖਤਾਂ ਦੀ ਅਹਿਮੀਅਤ ਪ੍ਰਕਿਰਤੀ ਮਨੁੱਖ ਲਈ ਪ੍ਰਮਾਤਮਾ ਵਲੋਂ ਦਿੱਤਾ ਗਿਆ ਸਭ ਤੋਂ ਕੀਮਤੀ ਤੋਹਫ਼ਾ ਹੈ | ਪ੍ਰਕਿਰਤੀ ਦੀ ਸੁੰਦਰਤਾ ਨੂੰ ਵਧਾਉਣ ਵਿਚ ਹਰਿਆਲੀ ਤੇ ਦਰੱਖਤਾਂ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ, ਇਸ ਲਈ ਨਵੀਂ ਪੀੜ੍ਹੀ ਨੂੰ ਦਰੱਖਤਾਂ ਸਬੰਧੀ ਜਾਣਕਾਰੀ ਦੇਣ ਲਈ ਸਕੂਲਾਂ ਤੇ ਕਾਲਜਾਂ ਵਿਚ ਸੈਮੀਨਾਰ ਕਰਵਾਉਣੇ ਚਾਹੀਦੇ ਹਨ | ਜਿੱਥੇ ਹਰੇ-ਭਰੇ ਰੁੱਖ, ਬੂਟੇ ਤੇ ਖੇਤ ਹੁੰਦੇ ਹਨ, ਉੱਥੇ ਵਾਤਾਵਰਣ ਸੁੱਚਾ, ਮਨ ਸ਼ਾਂਤ ਤੇ ਜੀਵਨ ਖ਼ੁਸ਼ਹਾਲ ਹੁੰਦਾ ਹੈ | ਪ੍ਰੋ. ਗੀਤਾ ਨੇ ਆਖਿਆ ਕਿ ਦਰੱਖ਼ਤ ਮਨੁੱਖੀ ਜੀਵਨ ਦਾ ਆਧਾਰ ਹਨ, ਬੋੜਾਵਾਲ ਕਾਲਜ ਇਸ ਦੀ ਜਿਉਂਦੀ-ਜਾਗਦੀ ਮਿਸਾਲ ਹੈ, ਜਿੱਥੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ ਹਨ | ਇਹ ਸਿਰਫ਼ ਸਾਨੂੰ ਆਕਸੀਜਨ ਹੀ ਨਹੀਂ ਦਿੰਦੇ, ਸਗੋਂ ਧਰਤੀ 'ਤੇ ਜੀਵਨ ਨੂੰ ਕਾਇਮ ਰੱਖਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਅੱਜ ਦੇ ਸਮੇਂ 'ਚ ਜਦ ਪ੍ਰਦੂਸ਼ਣ ਤੇ ਗਲੋਬਲ ਵਾਰਮਿੰਗ ਵਰਗੀਆਂ ਸਮੱਸਿਆਵਾਂ ਵਧ ਰਹੀਆਂ ਹਨ, ਉਸ ਵੇਲੇ ਹਰਿਆਲੀ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ | ਇਸ ਲਈ ਦਰੱਖਤਾਂ ਨੂੰ ਧਰਤੀ ਦੇ ਫੇਫੜੇ ਵੀ ਕਿਹਾ ਜਾਂਦਾ ਹੈ | ਸਾਨੂੰ ਸਾਰਿਆਂ ਨੂੰ ਇਸ ਪਾਸੇ ਵੱਲ ਖ਼ਾਸ ਧਿਆਨ ਦੇਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਚੈਰੀਟੇਬਲ ਟਰੱਸਟ ਖਨੌਰੀ ਨੂੰ ਜਨਰੇਟਰ ਕੀਤਾ ਭੇਟ <br/> ਅਗਲੀ ਖ਼ਬਰ ਕੈਂਸਰ ਜਾਗਰੂਕਤਾ ਕੈਂਪ ਲਗਾਇਆ <br/>
Ad Position 24