22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਾਂਗਰਸੀ ਉਮੀਦਵਾਰ ਸੰਤੋਸ਼ ਰਾਣੀ ਦੇ ਦਫ਼ਤਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 25-05-2026
ਰਾਮਾ ਮੰਡੀ, 24 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨਗਰ ਕੌਂਸਲ ਚੋਣਾਂ ਵਾਰਡ ਨੰਬਰ-12 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੰਤੋਸ਼ ਰਾਣੀ ਧਰਮ-ਪਤਨੀ ਮਨੋਜ ਕੁਮਾਰ ਮੌਜੀ ਸਿੰਗੋ ਚੋਣ ਮੈਦਾਨ ਵਿਚ ਹੈ | ਉਮੀਦਵਾਰ ਸੰਤੋਸ਼ ਰਾਣੀ ਦੇ ਦਫ਼ਤਰ ਦਾ ਉਦਘਾਟਨ ਸਵਰਗੀ ਖੁਸ਼ਬਾਜ ਸਿੰਘ ਜਟਾਣਾ ਦੀ ਟੀਮ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਮਨੋਜ ਕੁਮਾਰ ਮੌਜੀ ਸਿੰਗੋ ਨੇ ਕਿਹਾ ਕਿ ਮਿਲ ਰਹੇ ਭਰਮੇ ਸਮੱਰਥਨ ਅਤੇ ਪਿਆਰ ਨੂੰ ਦੇਖ ਕੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ | ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿ੍ਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ ਨੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਉਮੀਦਵਾਰ ਸੰਤੋਸ਼ ਰਾਣੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਓ ਤਾਂ ਜੋ ਵਾਰਡ ਦੇ ਰਹਿੰਦੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾ ਸਕਣ | ਇਸ ਮੌਕੇ ਦਿਲਪ੍ਰੀਤ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਿੰਗਲਾ, ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਭਾਗੀਬਾਂਦਰ, ਕਿ੍ਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਮਦਨ ਲਾਲ ਲਹਿਰੀ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਸਰਬਜੀਤ ਸਿੰਘ ਢਿੱਲੋਂ, ਜੱਗੀ ਸਿੱਧੂ, ਜਗਦੀਸ਼ ਬੰਗੀ, ਐਡਵੋਕੇਟ ਸੰਜੀਵ ਲਹਿਰੀ, ਹੈਲਪਲਾਈਨ ਵੈੱਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਬੋਬੀ ਲੈਹਰੀ, ਗੋਰਾ ਲਹਿਰੀ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾ, ਟੇਕ ਚੰਦ ਮਹਿਰਾ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਬਲਵਿੰਦਰ ਸਿੰਘ ਗੋਰਾ ਭਾਗੀਵਾਂਦਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਪ੍ਰੀਤਾ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ, ਅਮਨਦੀਪ ਸਿੰਘ ਲਾਲੇਆਣਾ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਪੱਕਾ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ <br/> ਅਗਲੀ ਖ਼ਬਰ ਜ਼ਿਲੇ੍ਹ 'ਚ 12 ਹਜ਼ਾਰ ਹੈਕਟੇਅਰ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਮਿੱਥਿਆ ਟੀਚਾ <br/>
Ad Position 24