24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪਹਿਲਾਂ ਹੀ ਹਾਰ ਮੰਨ ਚੁੱਕੀ ਹੈ 'ਆਪ'-ਜਾਖੜ

Ad Position 21
No active advertisement
ਅਜੀਤ ਡੈਸਕ 25-05-2026
ਚੰਡੀਗੜ੍ਹ, 24 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀਆਂ ਆਉਣ ਵਾਲੀਆਂ ਲੋਕਲ ਬਾਡੀ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾਉਂਦਾ ਨਜ਼ਰ ਆ ਰਿਹਾ ਹੈ | ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ 'ਆਪ' ਸਰਕਾਰ 'ਤੇ ਚੋਣਾਂ ਵਿਚ ਧੱਕੇਸ਼ਾਹੀ ਤੇ ਗੈਰ ਕਾਨੂੰਨੀ ਤਰੀਕੇ ਅਪਣਾਉਣ ਦੇ ਇਰਾਦਿਆਂ ਦਾ ਦੋਸ਼ ਲਗਾਇਆ ਹੈ | ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਤੇ ਵਿਧਾਇਕਾਂ ਵਲੋਂ ਪੋਲਿੰਗ ਬੂਥਾਂ ਦੇ ਦਰਵਾਜ਼ੇ ਬੰਦ ਕਰਕੇ ਬੂਥ ਕੈਪਚਰਿੰਗ ਕਰਨ ਵਰਗੇ ਬਿਆਨ ਦੇਣਾ ਦਰਸਾਉਂਦਾ ਹੈ ਕਿ 'ਆਪ' ਪਹਿਲਾਂ ਹੀ ਆਪਣੀ ਹਾਰ ਮੰਨ ਚੁੱਕੀ ਹੈ | ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੇ ਸਮੇਂ 'ਚ ਭਾਜਪਾ ਨੂੰ ਸੂਬੇ ਵਿਚ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਨਦੀ 'ਚੋਂ ਸਿੱਪੀਆਂ ਇਕੱਠੀਆਂ ਕਰਦੇ ਸਮੇਂ 8 ਜੀਅ ਡੁੱਬੇ ਅਗਲੀ ਖ਼ਬਰ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੁਲਦੀਪ ਸਿੰਘ ਟੋਨੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ
Ad Position 24