11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮੋਟਰਸਾਈਕਲ ਚੋਰ ਗਰੋਹ ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 26-05-2026
ਸੰਗਰੂਰ, 25 ਮਈ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਅੰਦਰ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਦਿਆਂ ਸੰਗਰੂਰ ਪੁਲਿਸ ਨੇ ਚੋਰੀਸ਼ੁਦਾ 3 ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਸਿਟੀ-1 ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਐਸ.ਐਸ.ਪੀ. ਸੰਗਰੂਰ ਮੈਡਮ ਰਵਜੋਤ ਗਰੇਵਾਲ ਵਲੋਂ ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਨ ਸੰਬੰਧੀ ਸਖਤ ਹੁਕਮ ਜਾਰੀ ਕੀਤੇ ਗਏ ਸਨ, ਜਿਸ ਦੇ ਚਲਦਿਆਂ ਥਾਣਾ ਸਿਟੀ-1 ਸੰਗਰੂਰ ਦੇ ਥਾਣੇਦਾਰ ਜਸਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਮਨੀਸ਼ ਉਰਫ਼ ਮਿੰਟਾ, ਅਰਸ਼ਦੀਪ ਉਰਫ਼ ਨਿੱਕਾ ਅਤੇ ਯੁਵਰਾਜ ਨਿਗਮ ਉਰਫ਼ ਯੂਵੀ ਵਾਸੀਅਨ ਗਲੀ ਨੰ-2 ਗਰੇਵਾਲ ਕਲੋਨੀ ਉਪਲੀ ਰੋਡ ਸੰਗਰੂਰ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਪਾਸੋਂ 3 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਸਿਟੀ- 1 ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਮਨੀਸ਼, ਨਿੱਕਾ ਅਤੇ ਯੁਵੀ ਨਾਂਅ ਦੇ ਨੌਜਵਾਨ ਜੋ ਗਰੇਵਾਲ ਕਾਲੋਨੀ ਵਿਚ ਰਹਿੰਦੇ ਹਨ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ | ਇਸ ਇਤਲਾਹ ਦੇ ਚੱਲਦਿਆਂ ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਆਰੰਭੀ ਗਈ, ਜਿਸ ਦੌਰਾਨ ਵੱਖ-ਵੱਖ ਟੀਮਾਂ ਦਾ ਗਠਨ ਕਰ ਕੇ ਛਾਪੇ ਮਾਰੀਆਂ ਕੀਤੀਆਂ ਗਈਆਂ ਅਤੇ ਇਨ੍ਹਾਂ ਤਿੰਨਾਂ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਪਾਸੋਂ 3 ਮੋਟਰਸਾਈਕਲ ਬਰਾਮਦ ਕਰਵਾਏ ਗਏ | ਡੀ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਮੋਟਰਸਾਈਕਲਾਂ ਦੀ ਬਰਾਮਦਗੀ ਨਾਲ ਥਾਣਾ ਸਿਟੀ ਸੰਗਰੂਰ ਵਿਖੇ ਦਰਜ ਮੁਕੱਦਮਾ ਨੰ-91 ਦਾ ਵੀ ਹੱਲ ਹੋਇਆ ਹੈ ਅਤੇ ਇਸ ਮੁਕੱਦਮੇ ਨਾਲ ਸੰਬੰਧਿਤ ਮੋਟਰਸਾਈਕਲ ਵੀ ਬਰਾਮਦ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਉੱਤੇ ਪਹਿਲਾਂ ਵੀ ਲੁੱਟ-ਖੋਹ ਅਤੇ ਲੜਾਈ ਝਗੜਿਆਂ ਦੇ ਮੁਕੱਦਮੇ ਦਰਜ ਹਨ, ਜਿਨ੍ਹਾਂ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ | ਡੀ.ਐਸ.ਪੀ ਸਿੱਧੂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਦੋਪਹੀਆ ਵਾਹਨ ਜਾਂ ਕੋਈ ਹੋਰ ਚੀਜ਼ ਚੋਰੀ ਹੁੰਦੀ ਹੈ ਤਾਂ ਉਸ ਸੰਬੰਧੀ ਸੰਬੰਧਿਤ ਥਾਣੇ ਵਿਚ ਸ਼ਿਕਾਇਤ ਜ਼ਰੂਰ ਦਰਜ ਕਰਵਾਈ ਜਾਵੇ | ਇਸ ਮੌਕੇ ਥਾਣਾ ਸਿਟੀ-1 ਮੁਖੀ ਇੰਸਪੈਕਟਰ ਸੁਖਦੀਪ ਸਿੰਘ ਅਤੇ ਥਾਣੇਦਾਰ ਜਸਵਿੰਦਰ ਸਿੰਘ ਢੀਂਡਸਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਵੋਟਾਂ ਅੱਜ ਅਗਲੀ ਖ਼ਬਰ ਆਂਗਣਵਾੜੀ ਮੁਲਾਜਮਾਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ 'ਚ ਕੀਤਾ ਰੋਸ ਮੁਜਾਹਰਾ <br/>
Ad Position 24