12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸੁਨਾਮ 'ਚ ਪੁਲਿਸ ਵਲੋਂ ਫਲੈਗ ਮਾਰਚ <br/>

Ad Position 21
No active advertisement
ਅਜੀਤ ਡੈਸਕ 26-05-2026
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਐਸ.ਪੀ ਰਾਜੇਸ਼ ਛਿੱਬਰ ਦੀ ਅਗਵਾਈ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ 'ਚ ਫਲੈਗ ਮਾਰਚ ਕੀਤਾ ਗਿਅ,ਾ ਜੋ ਸਥਾਨਕ ਆਈ.ਟੀ.ਆਈ ਚੌਂਕ ਤੋਂ ਰਵਾਨਾ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਦੀ ਹੁੰਦਾ ਹੋਇਆ ਮਾਤਾ ਮੋਦੀ ਚੌਂਕ ਵਿਖੇ ਸਮਾਪਤ ਹੋਇਆ | ਐਸ. ਪੀ. ਰਾਜੇਸ਼ ਛਿੱਬਰ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿੱਥੇ ਪੁਲਿਸ ਦੀ ਸ਼ਹਿਰ 'ਚ ਗਸ਼ਤ ਵਧਾਈ ਗਈ ਹੈ, ਉੱਥੇ ਹੀ ਮੁਹੱਲਿਆਂ 'ਚ ਪਟਰੌਲਿੰਗ ਪਾਰਟੀਆਂ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਅੱਜ ਚੋਣ ਪ੍ਰਚਾਰ ਤੋਂ ਬਾਅਦ ਕੋਈ ਵੀ ਬਾਹਰਲਾ ਵਿਅਕਤੀ ਸੁਨਾਮ ਸ਼ਹਿਰ ਵਿਚ ਬੇਵਜ੍ਹਾ ਵਿਖਾਈ ਨਾ ਦੇਵੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਐਸ.ਐਚ.ਓ ਸੁਨਾਮ ਇੰਸਪੈਕਟਰ ਪ੍ਰਤੀਕ ਜਿੰਦਲ, ਕੁਲਵੰਤ ਸਿੰਘ, ਹਰਬੰਸ ਸਿੰਘ, ਗੁਰਸੇਵਕ ਸਿੰਘ, ਸ਼ਾਮ ਸਿੰਘ, ਗੁਰਦੀਪ ਸਿੰਘ ਅਤੇ ਰਾਮ ਸਿੰਘ (ਸਾਰੇ ਸਹਾਇਕ ਥਾਣੇਦਾਰ) ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੇ ਗੰਨਾਂ ਕਾਸ਼ਤਕਾਰਾਂ ਨੇ ਖੰਡ ਮਿੱਲ ਮੁੜ ਚਲਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ <br/>
Ad Position 24