12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਨੇ ਸੁਨਾਮ 'ਚ ਚੋਣ ਪ੍ਰਕਿਰਿਆ ਦਾ ਲਿਆ ਜਾਇਜ਼ਾ

Ad Position 21
No active advertisement
ਗੱਲਬਾਤ ਕਰਦੇ ਹੋਏ ਐਸ.ਐਸ.ਪੀ. ਸੰਗਰੂਰ ਡਾ ਰਵਜੋਤ ਕੌਰ ਗਰੇਵਾਲ | ਤਸਵੀਰ: ਧਾਲੀਵਾਲ <br/> 26-05-2026
ਸੁਨਾਮ ਊਧਮ ਸਿੰਘ ਵਾਲਾ, 25 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਨਗਰ ਕੌਂਸਲ ਸੁਨਾਮ ਦੀਆਂ ਚੋਣਾਂ ਨੂੰ ਲੈ ਕੇ ਐਸ.ਐਸ.ਪੀ. ਸੰਗਰੂਰ ਡਾ.ਰਵਜੋਤ ਕੌਰ ਗਰੇਵਾਲ ਵੱਲੋਂ ਸਥਾਨਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਅਤੇ ਪੋਲਿੰਗ ਬੂਥਾਂ ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਐਸ.ਐਸ.ਪੀ. ਸੰਗਰੂਰ ਡਾ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਤੇ ਵਾਧੂ ਪੁਲਿਸ ਨਫ਼ਰੀ ਲਗਾਈ ਗਈ ਹੈ | ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਖ-ਵੱਖ ਪੈਟਰੋਲਿੰਗ ਪਾਰਟੀਆਂ ਅਤੇ ਸਟਰਾਈਕਿੰਗ ਰਿਜ਼ਰਵ ਟੀਮਾਂ ਬਣਾਈਆਂ ਗਈਆਂ ਹਨ | ਇਸ ਤੋਂ ਇਲਾਵਾ ਇੰਟਰ-ਸਟੇਟ ਅਤੇ ਇੰਟਰ-ਡਿਸਟਿ੍ਕਟ ਨਾਕੇ ਲਾਉਣ ਦੇ ਨਾਲ-ਨਾਲ ਨਿਗਰਾਨੀ ਲਈ ਸਰਵੇਲੈਂਸ ਟੀਮਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਕਿਉਂਕਿ ਸੰਗਰੂਰ ਪੁਲਿਸ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ | ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਆਉਣ 'ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਗਿਆ | ਡਾ ਗਰੇਵਾਲ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਇਸ ਗੱਲ ਨੂੰ ਹਰ ਹਾਲਤ ਵਿਚ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਬੰਦ ਹੋਣ ਤੋਂ ਤੁਰੰਤ ਬਾਅਦ ਅਤੇ ਵੋਟਾਂ ਪੈਣ ਤੱਕ ਕੋਈ ਵੀ ਵਿਅਕਤੀ ਬੇਵਜ ਸ਼ਹਿਰ ਵਿਚ ਘੁੰਮਦਾ ਫਿਰਦਾ ਵਿਖਾਈ ਨਾਂ ਦੇਵੇ | ਰਿਟਰਨਿੰਗ ਅਫ਼ਸਰ ਅਜੇ ਕੁਮਾਰ ਗਰਗ ਨੇ ਕਿਹਾ ਕਿ ਨਗਰ ਕੌਂਸਲ ਸੁਨਾਮ ਦੇ 23 ਵਾਰਡ ਲਈ 54 ਪੋਲਿੰਗ ਬੂਥ ਸਨ ਪਰ ਸ਼ਹਿਰ ਦੇ 2 ਵਾਰਡਾਂ ਵਿਚ ਦੋ ਉਮੀਦਵਾਰਾਂ ਦੇ ਨਿਰਵਿਰੋਧ ਜਿੱਤ ਜਾਣ ਕਾਰਨ ਹੁਣ ਸਥਾਨਕ ਨਗਰ ਕੌਂਸਲ ਦੇ 21 ਵਾਰਡਾਂ ਵਿਚ 49 ਪੋਲਿੰਗ ਬੂਥਾਂ ਤੇ ਵੋਟਾਂ ਪੈਣਗੀਆਂ | ਜਿਸ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਚੁੱਕੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਨਰਸਿੰਗ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ <br/> ਅਗਲੀ ਖ਼ਬਰ ਜਸਵੀਰ ਸਿੰਘ ਕੰਗਣਵਾਲ ਦੇ ਨਾਵਲ 'ਲਾਹੌਰੀਆ' 'ਤੇ ਵਿਚਾਰ ਗੋਸ਼ਟੀ <br/>
Ad Position 24