ਸੰਦੌੜ, 25 ਮਈ (ਗੁਰਪ੍ਰੀਤ ਸਿੰਘ ਚੀਮਾ) ਹਲਕਾ ਮਲੇਰਕੋਟਲਾ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਦਰਸਨ ਸਿੰਘ ਉਪਲ ਝੁਨੇਰ ਆਪਣੇ ਸੈਂਕੜੇ ਸਾਥੀਆਂ ਸਮੇਤ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਿਲ ਹੋ ਗਏ | ਦਰਸਨ ਸਿੰਘ ਉਪਲ ਨੂੰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਿਆਸੀ ਥਾਪੜਾ ਦਿੰਦੇ ਹੋਏ ਭਾਜਪਾ 'ਚ ਸ਼ਾਮਿਲ ਹੋਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਸ. ਦਰਸਨ ਸਿੰਘ ਉਪਲ ਝੁਨੇਰ ਦੇ ਨਾਲ ਭਾਜਪਾ 'ਚ ਤਰਨਦੀਪ ਸਿੰਘ ਉਪਲ, ਪਰਮਿੰਦਰ ਸਿੰਘ ਉਪਲ, ਭੁਪਿੰਦਰ ਸਿੰਘ ਉਪਲ, ਅਮਨ ਸੇਖੋਂ, ਰਣਜੀਤ ਸਿੰਘ, ਮਨਜਿੰਦਰ ਸਿੰਘ, ਬੰਟੀ ਝੁਨੇਰ, ਜਗਵਿੰਦਰ ਸਿੰਘ, ਬਿੰਦਰ ਸਿੰਘ ਲੋਹਗੜ੍ਹ, ਬਬਲਾ ਝੁਨੇਰ, ਰਿੰਕੂ ਝੁਨੇਰ, ਗੁਰਮੁਖ ਸਿੰਘ, ਸਫੀ ਮੁਹੰਮਦ, ਗਗਨਦੀਪ ਸਿੰਘ ਗਗਨਾ, ਬਿੰਦਰ ਸਿੰਘ, ਜੋਰਾਵਰ ਸਿੰਘ ਫਰਵਾਲੀ, ਭੋਲਾ ਸਿੰਘ ਪੰਚ, ਸੁਖਵਿੰਦਰ ਸਿੰਘ ਉਪਲ ਸਮੇਤ ਸੈਂਕੜੇ ਵਰਕਰਾਂ ਨੇ ਸ਼ਮੂਲੀਅਤ ਕਰਦੇ ਹੋਏ ਪਾਰਟੀ ਲਈ ਕੰਮ ਕਰਨ ਦਾ ਐਲਾਨ ਕੀਤਾ | ਰਵਨੀਤ ਸਿੰਘ ਬਿੱਟੂ ਨੇ ਭਾਜਪਾ 'ਚ ਸ਼ਾਮਿਲ ਹੋਏ ਦਰਸ਼ਨ ਸਿੰਘ ਉਪਲ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਜੀ ਆਇਆਂ ਆਖਦੇ ਹੋਏ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਭਾਜਪਾ ਵੱਲ ਦੇਖ ਰਹੇ ਹਨ ਕਿਉਂਕਿ ਜਿਸ ਵੀ ਸੂਬੇ ਵਿਚ ਭਾਜਪਾ ਦੀ ਸਰਕਾਰ ਹੈ | ਉਸ ਸੂਬੇ ਨੇ ਹਰ ਖ਼ਿੱਤੇ ਵਿਚ ਤਰੱਕੀ ਕੀਤੀ ਹੈ | | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ, ਹਰਜੀਤ ਸਿੰਘ, ਬਲਵਿੰਦਰ ਸਿੰਘ, ਬਲਰਾਜ ਸਿੰਘ, ਰਾਜਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਿੰਦਰ ਸਿੰਘ, ਹਰਮਨ ਸਿੰਘ, ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ ਕੁੱਕੂ, ਦੀਦਾਰ ਸਿੰਘ, ਕੇਵਲ ਸਿੰਘ, ਮਿੱਠੂ ਸਿੰਘ ਪੰਚ, ਜਸਵੰਤ ਸਿੰਘ, ਸੰਦੀਪ ਸਿੰਘ ਕਲਿਆਣ, ਜਸਵੰਤ ਸਿੰਘ ਆਦਿ ਹਾਜ਼ਰ ਸਨ |