12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭਵਾਨੀਗੜ੍ਹ ਦੇ 15 ਵਾਰਡਾਂ ਲਈ 23 ਬੂਥਾਂ 'ਤੇ ਅੱਜ ਪੈਣਗੀਆਂ ਵੋਟਾਂ <br/>

Ad Position 21
No active advertisement
ਅਜੀਤ ਡੈਸਕ 26-05-2026
ਭਵਾਨੀਗੜ੍ਹ, 25 ਮਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਥਾਨਕ ਸ਼ਹਿਰ ਵਿਖੇ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸੁਰੱਖਿਆ ਪ੍ਰਬੰਧਕਾਂ ਦਾ ਜਾਇਜ਼ਾ ਲਿਆ | ਇਸ ਮੌਕੇ 'ਤੇ ਗੱਲਬਾਤ ਕਰਦਿਆਂ ਐਸ.ਐਸ.ਪੀ ਗਰੇਵਾਲ ਨੇ ਕਿਹਾ ਕਿ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ, ਸ਼ਹਿਰ ਵਿਚ ਕੋਈ ਵੀ ਬੂਥ ਸੰਬੇਧਨਸ਼ੀਲ ਨਾ ਹੋਣ ਕਾਰਨ ਇੱਥੇ ਪੂਰੀ ਸ਼ਾਂਤੀ ਨਾਲ ਵੋਟਾਂ ਪਵਾਉਣ ਲਈ ਪੁਲਿਸ ਤਤਪਰ ਰਹੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਦੇ 15 ਵਾਰਡਾਂ ਦੇ 23 ਬੂਥਾਂ 'ਤੇ ਵੋਟਾਂ ਪੈਣਗੀਆਂ, ਹਰ ਬੂਥ 'ਤੇ ਪੁਲਿਸ ਵਲੋਂ ਕਰੜੀ ਨਿਗ੍ਹਾ ਰੱਖੀ ਜਾਵੇਗੀ | ਉਨ੍ਹਾਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਵੀ ਦਿੱਤੇ | ਇਸ ਮੌਕੇ 'ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ | ਇੱਥੇ ਇਹ ਦੱਸਣਯੋਗ ਹੈ ਕਿ ਭਵਾਨੀਗੜ੍ਹ ਦੇ 15 ਵਾਰਡਾਂ 66 ਉਮੀਦਵਾਰ ਮੈਦਾਨ ਵਿਚ ਹਨ | ਇਨ੍ਹਾਂ ਚੋਣਾਂ ਨੂੰ ਲੈ ਕੇ ਆਪ, ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਲੋਂ ਪੂਰਾ ਉਤਸ਼ਾਹ ਦਿਖਾਇਆ ਜਾ ਰਿਹਾ ਹੈ | ਸ਼ਹਿਰ ਦੇ 15 ਵਾਰਡਾਂ ਵਿਚੋਂ ਆਪ, ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਸਾਰੇ ਵਾਰਡਾਂ 'ਤੇ ਭਾਜਪਾ 14 ਵਾਰਡਾਂ 'ਤੇ ਅਤੇ ਬਹੁਜਨ ਸਮਾਜ ਪਾਰਟੀ ਇਕ ਵਾਰਡ 'ਤੇ ਚੋਣ ਲੜ ਰਹੀ ਹੈ, ਜਦੋਂ ਕਿ 6 ਵਿਅਕਤੀ ਆਜ਼ਾਦ ਚੋਣ ਲੜ ਰਹੇ ਹਨ | ਇਨ੍ਹਾਂ ਚੋਣਾਂ ਨੂੰ ਲੈ ਕੇ ਮੁੱਖ ਤੌਰ 'ਤੇ ਆਪ, ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜੋਰ ਲਗਾਇਆ ਹੋਇਆ | ਸ਼ਹਿਰ ਵਿਚ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਉਮੀਦਵਾਰਾਂ ਵੱਲੋਂ ਲਾਲ ਪਰੀ, ਕੋਲਡ ਡਰਿੰਕਸ ਦੀਆਂ ਬੋਤਲਾਂ ਅਤੇ ਮਠਿਆਈ ਵਗ਼ੈਰਾ ਵੀ ਘਰੋਂ-ਘਰੀ ਗੁਪਤ ਤੌਰ 'ਤੇ ਭੇਜੀ ਜਾ ਰਹੀ ਹੈ | ਹਰ ਉਮੀਦਵਾਰ ਆਪਣੀ ਜਿੱਤ ਪੱਕੀ ਹੋਣ ਦੇ ਦਾਅਵੇ ਕਰ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਢਿੱਲੋਂ ਪਰਿਵਾਰ ਦੀ ਸੱਸ ਅਤੇ ਨੂੰਹ ਵੋਟਰਾਂ ਦਾ ਸਮਰਥਨ ਪ੍ਰਾਪਤ ਕਰਨ 'ਚ ਸਫ਼ਲ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੀ ਜਿੱਤ ਹਾਰ, ਪਾਰਟੀਆਂ ਦੇ ਵਿਧਾਨ ਸਭਾ ਚੋਣਾਂ ਲੜਨ ਵਾਲਿਆਂ ਦਾ ਕਰੇਗੀ ਭਵਿੱਖ ਤੈਅ <br/>
Ad Position 24