ਬਠਿੰਡਾ, 25 ਮਈ (ਵੀਰਪਾਲ ਸਿੰਘ)-ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਦੋ ਟੱਚ ਸਕਰੀਨ ਮੋਬਾਇਨ ਫੋਨ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿਚ ਨਾਮਾਲੂਮ ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦੀਵਾਨ ਚੰਦ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਦੀ ਅਗਵਾਈ ਵਿਚ ਜੇਲ੍ਹ ਅੰਦਰ ਤਲਾਸ਼ੀ ਕੀਤੀ | ਤਲਾਸ਼ੀ ਦੌਰਾਨ ਜੇਲ੍ਹ ਵਿਚੋਂ ਦੋ ਮੋਬਾਇਲ ਫ਼ੋਨ ਬਰਾਮਦ ਕਰ ਲਏ ਗਏ | ਇਸ ਮਾਮਲੇ ਵਿਚ ਥਾਣਾ ਕੈਂਟ ਵਿਖੇ ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |