ਲੌਂਗੋਵਾਲ, 26 ਮਈ (ਸ.ਸ.ਖੰਨਾ, ਵਿਨੋਦ) - ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ, ਉੱਥੇ ਲੌਂਗੋਵਾਲ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲੋਕਾਂ 'ਚ ਕਾਫੀ ਜ਼ਿਆਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਵੋਟਿੰਗ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਾ ਸਮਾਂ ਰੱਖਿਆ ਗਿਆ ਹੈ | ਫਿਰ ਵੀ ਅÏਰਤਾਂ ਅਤੇ ਮਰਦਾਂ ਵਲੋਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ | ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਸਵੇਰ ਤੋਂ ਹੀ ਲੰਮੀਆਂ ਲਾਈਨਾਂ ਲੱਗ ਰਹੀਆਂ ਹਨ |